ਜ਼ਿਲ੍ਹਾ ਵਾਸੀ ਮਾਈਨਿੰਗ ਐਕਟ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ – ਐੱਸਐੱਸਪੀ
ਪ੍ਰਾਈਮ ਪੋਸਟ ਪੰਜਾਬ ਨਿਊਜ਼
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 30 ਮਾਰਚ 2022 : ਮਾਨਸਾ ਪੁਲਿਸ ਵੱਲੋੋਂ ਬਿਨ੍ਹਾ ਮੰਨਜੂਰੀ ਅਣ-ਅਧਿਕਾਰਤ ਤੌੌਰ ਤੇ ਮਾਇਨਿੰਗ ਕਰਦੇ 5 ਮੁਲਜ਼ਮਾਂ ਚਰਨਜੀਤ ਸਿੰਘ ਪੁੱਤਰ ਹਰਬੰਸ ਸਿੰਘ, ਠੇਕੇਦਾਰ ਮਨਜੀਤ ਸਿੰਘ ਪੁੱਤਰ ਛਿੰਦਰ ਸਿੰਘ, ਸਤਨਾਮ ਸਿੰਘ ਪੁੱਤਰ ਅਮਰੀਕ ਸਿੰਘ, ਗੁਰਦੀਪ ਸਿੰਘ ਪੁੱਤਰ ਛਿੰਦਰ ਸਿੰਘ ਵਾਸੀਅਨ ਮੌੌਜੋ ਖੁਰਦ ਅਤੇ ਜਸਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਲੀਸ਼ੇਰ ਕਲਾਂ ਨੂੰ ਮੌੌਕੇ ਤੇ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਕੋਲੋਂ ਮਾਈਨਿੰਗ ਦਾ ਸਮਾਨ 3 ਟਰੈਕਟਰ, 2 ਟਰਾਲੀਆ, 1 ਜੇਸੀਬੀ ਅਤੇ 1 ਕਰਾਹੇ ਦੀ ਬਰਾਮਦਗੀ ਕੀਤੀ ਗਈ ਹੈ। ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਬਾਹੱਦ ਪਿੰਡ ਮੌੌਜੋ ਖੁਰਦ ਮੌੌਜੂਦ ਸੀ ਤਾਂ ਇਤਲਾਹ ਮਿਲੀ ਕਿ ਕੁਝ ਵਿਆਕਤੀ ਮਾਈਨਿੰਗ ਵਿਭਾਗ ਦੀ ਮੰਨਜੂਰੀ ਤੋਂ ਬਿਨ੍ਹਾਂ ਜੇਸੀਬੀ, ਟਰੈਕਟਰ-ਟਰਾਲੀਆਂ ਅਤੇ ਕਰਾਹੇ ਨਾਲ ਚਰਨਜੀਤ ਸਿੰਘ ਦੇ ਖੇਤ ਵਿੱਚ ਨਜਾਇਜ ਮਾਈਨਿੰਗ ਦਾ ਖੱਡਾ ਲਗਾ ਕੇ ਨਜਾਇਜ਼ ਮਾਈਨਿੰਗ ਕਰ ਰਹੇ ਹਨ, ਜੇਕਰ ਰੇਡ ਕੀਤਾ ਜਾਵੇ ਤਾਂ ਮੁਲਜ਼ਮ ਮਾਈਨਿੰਗ ਦੇ ਸਮਾਨ ਸਮੇਤ ਕਾਬੂ ਆ ਸਕਦੇ ਹਨ। ਜਿਸਤੇ ਮੁਕੱਦਮਾ ਨੰਬਰ 58 ਮਿਤੀ 29.03.2022 ਅ/ਧ 21 ਮਾਈਨਜ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੁਲੇਸ਼ਨ) ਐਕਟ-1957 ਥਾਣਾ ਭੀਖੀ ਦਰਜ਼ ਰਜਿਸਟਰ ਕੀਤਾ ਗਿਆ। ਮੁੱਖ ਅਫਸਰ ਥਾਣਾ ਭੀਖੀ ਅਤੇ ਸ:ਥ: ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੌੌਕੇ ਤੇ ਰੇਡ ਕਰਕੇ ਉਕਤ 5 ਮੁਲਜ਼ਮਾਂ ਨੂੰ ਕਾਬੂ ਕਰਕੇ ਮੌੌਕੇ ਤੋਂ 3 ਟਰੈਕਟਰ (2 ਸਵਰਾਜ ਅਤੇ 1 ਅਰਜਨ), 2 ਟਰਾਲੀਆ, 1 ਜੇਸੀਬੀ ਅਤੇ 1 ਕਰਾਹੇ ਦੀ ਬਰਾਮਦਗੀ ਕੀਤੀ ਗਈ ਹੈ। ਐਸਐਸਪੀ ਮਾਨਸਾ ਵੱਲੋੋਂ ਦੱਸਿਆ ਗਿਆ ਕਿ ਕਿਸੇ ਵੀ ਵਿਅਕਤੀ ਨੂੰ ਬਿਨ੍ਹਾ ਮੰਨਜੂਰੀ ਤੋੋਂ ਅਣ-ਅਧਿਕਾਰਤ ਮਾਈਨਿੰਗ ਕਰਨ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ ਅਤੇ ਮਾਨਸਾ ਪੁਲਿਸ ਵੱਲੋੋਂ ਜ਼ਿਲ੍ਹੇ ਅੰਦਰ ਮਾਈਨਿੰਗ ਐਕਟ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

