120 ਨਸ਼ੀਲੀ ਗੋੋਲੀਆਂ, 50 ਲੀਟਰ ਲਾਹਣ, 16 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਅਤੇ ਹੈੇਰੋਇਨ ਬਰਾਮਦ
ਪ੍ਰਾਈਮ ਪੋਸਟ ਪੰਜਾਬ ਨਿਊਜ਼
ਰੋਹਿਨ ਜਿੰਦਲ / ਸੰਜੀਵ ਜਿੰਦਲ
ਮਾਨਸਾ, 30 ਮਾਰਚ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਪਰਵਿੰਦਰ ਸਿੰਘ ਪੁੱਤਰ ਸੁਖਚਰਨ ਸਿੰਘ ਵਾਸੀ ਬਹਾਦਰਪੁਰ ਨੂੰ ਕਾਬੂ ਕਰਕੇ ਉਸ ਪਾਸੋੋਂ 120 ਨਸ਼ੀਲੀ ਗੋੋਲੀਆਂ ਬਰਾਮਦ ਹੋਣ ਤੇ ਮੁਲਜ਼ਮ ਵਿਰੁੱਧ ਥਾਣਾ ਬਰੇਟਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਤੀਰਥ ਸਿੰਘ ਵਾਸੀ ਚਹਿਲਾਂਵਾਲਾ ਨੂੰ ਕਾਬੂ ਕਰਕੇ 1 ਗ੍ਰਾਮ ਹੈਰੋੋਇਨ ਦੀ ਬਰਾਮਦਗੀ ਹੋੋਣ ਤੇ ਮੁਲਜ਼ਮ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅਵਤਾਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬਰੇਟਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਨਾਜਰ ਸਿੰਘ ਪੁੱਤਰ ਚਾਨਣ ਸਿੰੰਘ ਵਾਸੀ ਮਘਾਣੀਆ ਨੂੰ ਮੋੋਟਰਸਾਈਕਲ ਹੀਰੋੋ ਸਪਲੈਂਡਰ ਪਲੱਸ ਨੰ: ਐਚਆਰ51ਡੀ-7081 ਸਮੇਤ ਕਾਬੂ ਕਰਕੇ 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਬੀਰਾ ਸਿੰਘ ਪੁੱਤਰ ਸੁਖਦੇਵ ਸਿੰੰਘ ਵਾਸੀ ਗੰਢੂ ਖੁਰਦ ਨੂੰ ਕਾਬੂ ਕਰਕੇ 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

