Visitor : Visitor

ਖਰੀਦ ਪ੍ਰਬੰਧਾਂ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਏਡੀਸੀ ਮਾਨਸਾ  

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਰੋਹਿਨ ਜਿੰਦਲ / ਸੰਜੀਵ ਜਿੰਦਲ ਮਾਨਸਾ, 1 ਅਪ੍ਰੈਲ 2022  : ਜਿਲ੍ਹੇ  ਦੀਆਂ ਅਨਾਜ ਮੰਡੀਆਂ ਵਿੱਚ ਹੋਣ ਵਾਲੀ ਖਰੀਦ ਪ੍ਰਕਿਰਿਆ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਨੇ ਖਰੀਦ ਕਾਰਜ਼ਾਂ ਨਾਲ ਜੁੜੇ ਵੱਖ-ਵੱਖ…

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ

ਰੋਹਿਨ ਜਿੰਦਲ / ਸੰਜੀਵ ਜਿੰਦਲ

ਮਾਨਸਾ, 1 ਅਪ੍ਰੈਲ 2022  : ਜਿਲ੍ਹੇ  ਦੀਆਂ ਅਨਾਜ ਮੰਡੀਆਂ ਵਿੱਚ ਹੋਣ ਵਾਲੀ ਖਰੀਦ ਪ੍ਰਕਿਰਿਆ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਨੇ ਖਰੀਦ ਕਾਰਜ਼ਾਂ ਨਾਲ ਜੁੜੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰਆਂ ਨੂੰ ਕਣਕ ਦੀ ਖਰੀਦ ਲਈ ਮੰਡੀਆਂ ਅੰਦਰ ਸਮਾਂ ਰਹਿੰਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਮੰਡੀਆਂ ਅੰਦਰ ਲਿਆਂਦੀ ਫਸਲ ਦੀ ਨਿਯਮਾਂ ਅਨੁਸਾਰ ਬੋਲੀ ਕਰਵਾਕੇ ਨਿਰਧਾਰਿਤ ਸਮੇਂ ਅੰਦਰ ਲਿਫਟਿੰਗ ਲਾਜ਼ਮੀ ਕੀਤੀ ਜਾਵੇ। ਉਨਾਂ ਜਿਲ੍ਹੇ ਦੇ ਕਿਸਾਨ ਭਰਾਵਾਂ ਨੂੰ ਵੀ ਮੰਡੀਆਂ ਅੰਦਰ ਖਰੀਦ ਪ੍ਰਕਿਰਿਆਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਨਿਸ਼ਚਿਤ ਸਮੇਂ ਅੰਦਰ ਅਦਾਇਗੀ ਕਰਵਾਉਣ ਲਈ ਜਿੱਥੇ ਜਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ, ਉਥੇ ਰਾਜ ਸਰਕਾਰ ਵੱਲੋਂ ਢੁੱਕਵੇ ਉਪਰਾਲੇ ਕੀਤੇ ਗਏ ਹਨ।

ਇਸ ਮੌਕੇ ਐਸਡੀਐਮ  ਹਰਜਿੰਦਰ ਸਿੰਘ ਜੱਸਲ, ਐਸਡੀਐਮ  ਬੁਢਲਾਡਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ ਮੈਡਮ ਮਨੀਸ਼ਾ ਰਾਣਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੈਡਮ ਅਤਿੰਦਰ ਕੌਰ, ਜਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *

Visitor : Visitor