400 ਗ੍ਰਾਮ ਭੁੱਕੀ ਚੂਰਾਪੋੋਸਤ, 38 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ, 3 ਗ੍ਰਾਮ ਹੈੇਰੋਇਨ ਅਤੇ 3 ਨਸ਼ੀਲੀ ਸੀਸ਼ੀਆਂ ਬਰਾਮਦ
ਪ੍ਰਾਈਮ ਪੋਸਟ ਪੰਜਾਬ
ਰੋਹਿਨ ਜਿੰਦਲ / ਸੰਜੀਵ ਜਿੰਦਲ
ਮਾਨਸਾ, 1 ਅਪ੍ਰੈਲ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਧਰਮਪਾਲ ਪੁੱਤਰ ਰਾਮ ਪ੍ਰਤਾਪ ਵਾਸੀ ਕਾਹਨੇਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 400 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਮ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਗੁਰਪਿਆਰ ਸਿੰਘ ਉਰਫ ਗੋੋਰੀ ਪੁੱਤਰ ਮੱਖਣ ਸਿੰਘ ਵਾਸੀ ਸਰਦੂਲਗੜ ਨੂੰ ਕਾਬੂ ਕਰਕੇ 3 ਗ੍ਰਾਮ ਹੈਰੋੋਇਨ ਦੀ ਬਰਾਮਦਗੀ ਹੋੋਣ ਤੇ ਮੁਲਜ਼ਮ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ।
ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 3 ਨਸ਼ੀਲੀ ਸ਼ੀਸ਼ੀਆ ਮਾਰਕਾ ਓਨਰੈਕਸ ਦੀ ਬਰਾਮਦਗੀ ਕਰਕੇ ਮੁਲਜ਼ਮ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਰੁਲਦੂ ਸਿੰਘ ਵਾਸੀ ਨੰਗਲ ਕਲਾਂ ਨੂੰ ਮੋੋਟਰਸਾਈਕਲ ਹੀਰੋ ਸਪਲੈਡਰ ਬਿਨ੍ਹਾਂ ਨੰਬਰੀ ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ, ਦੂਸਰੇ ਮੁਲਜ਼ਮ ਗੁਰਦੀਪ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸਤਿਗੁਰ ਸਿੰਘ ਉਰਫ ਨਿੱਕਾ ਪੁੱਤਰ ਅਮਰਜੀਤ ਸਿੰਘ ਵਾਸੀ ਗੰਢੂ ਕਲਾਂ ਨੂੰ ਕਾਬੂ ਕਰਕੇ 2 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ।
ਐੱਸਐੱਸਪੀ ਮਾਨਸਾ ਦੀਪਕ ਪਾਰਿਕ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

