Visitor : Visitor
,

ਕੁਰੱਪਸ਼ਨ ਖਤਮ ਕਰਨ ਦੇ ਦਾਅਵੇ ਤੇ ਖਹਿਰਾ ਨੇ ਘੇਰੀ ‘ਆਪ’ ਕਿਹਾ, ” 1.5 ਲੱਖ ਸ਼ਿਕਾਇਤਾਂ ਚੋਂ ਸਿਰਫ 3 ਤੇ ਹੋਈ ਕਾਰਵਾਈ  

ਬਿਊਰੋ ਪ੍ਰਾਈਮ ਪੋਸਟ ਪੰਜਾਬ ਨਿਊਜ਼   ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 10 ਦਿਨ ਵਿੱਚ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਾਅਵੇ ‘ਤੇ ਸਿਆਸਤ ਗਰਮਾ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਰਕਾਰ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਦੇ ਬਹਾਨੇ ਉਨ੍ਹਾਂ ਨੂੰ ਘੇਰ ਲਿਆ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁਕੇ ਖਹਿਰਾ…

ਬਿਊਰੋ ਪ੍ਰਾਈਮ ਪੋਸਟ ਪੰਜਾਬ ਨਿਊਜ਼  

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 10 ਦਿਨ ਵਿੱਚ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਾਅਵੇ ‘ਤੇ ਸਿਆਸਤ ਗਰਮਾ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਰਕਾਰ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਦੇ ਬਹਾਨੇ ਉਨ੍ਹਾਂ ਨੂੰ ਘੇਰ ਲਿਆ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁਕੇ ਖਹਿਰਾ ਨੇ ਕਿਹਾ ਕਿ ਇਸ ਨੰਬਰ ‘ਤੇ 1.50 ਲੱਖ ਸ਼ਿਕਾਇਤਾਂ ਆਈਆਂ। ਉਨ੍ਹਾਂ ਵਿਚੋਂ ਸਿਰਫ 3 ‘ਤੇ ਹੀ ਕਾਰਵਾਈ ਹੋਈ  ਤਾਂ ਬਾਕੀ ਦਾ ਕੀ ਹੋਇਆ ?

ਕੇਜਰੀਵਾਲ ਇਨ੍ਹੀਂ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਮਾਨ ਨਾਲ ਗੁਜਰਾਤ ਦੌਰੇ ‘ਤੇ ਹਨ। ਕੱਲ੍ਹ ਉੁਥੇ ਰੋਡ ਸ਼ੋਅ ਸਮੇਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਿਰਫ 10 ਦਿਨ ‘ਚ ਭ੍ਰਿਸ਼ਟਾਚਾਰ ਬੰਦ ਹੋ ਗਿਆ। ਭ੍ਰਿਸ਼ਟਾਚਾਰੀ ਡਰਦੇ ਹਨ ਕਿ ਜੇਕਰ ਰਿਸ਼ਵਤ ਲਈ ਤਾਂ ਮਾਨ ਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੇ ਦਾਅਵੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਹਿਸ ਛਿੜ ਗਈ।

ਖਹਿਰਾ ਨੇ ਕਿਹਾ ਕਿ ਮੈਨੂੰ ਕੇਜਰੀਵਾਲ ਤੋਂ ਇਹ ਉਮੀਦ ਨਹੀਂ ਸੀ। ਉਹ ਸੰਵਿਧਾਨਕ ਅਹੁਦਾ ਸੰਭਾਲ ਰਹੇ ਹਨ। ਇਸ ਦੇ ਬਾਵਜੂਦ ਇਸ ਤਰ੍ਹਾਂ 10 ਦਿਨ ‘ਚ ਕੁਰੱਪਸ਼ਨ ਖਤਮ ਕਰਨ ਦਾ ਗੁਜਰਾਤ ਦੇ ਲੋਕਾਂ ਨੂੰ ਗੁੰਮਰਾਹਕੁਨ  ਬਿਆਨ ਦੇ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ ‘ਤੇ ਕਈ ਸ਼ਿਕਾਇਤਾਂ ‘ਤੇ ਕਾਰਵਾਈ ਨਾ ਹੋਣ ਨਾਲ ਪੈਂਡਿੰਗ ਪਈਆਂ ਹਨ।

ਗੌਰਤਲਬ ਹੈ ਕਿ ਪੰਜਾਬ ਦੀ ਸੱਤਾ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਕੁਰੱਪਸ਼ਨ ਨੰਬਰ ਜਾਰੀ ਕੀਤਾ ਸੀ। 23 ਮਾਰਚ ਨੂੰ ਨੰਬਰ ਜਾਰੀ ਹੋਣ ਤੋਂ ਬਾਅਦ ਇਸ ਵਿਚ ਲਗਭਗ ਡੇਢ ਲੱਖ ਸ਼ਿਕਾਇਤਾਂ ਮਿਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਵਿੱਚ ਮਾਨ ਸਰਕਾਰ ਨੇ ਜਲੰਧਰ ਤਹਿਸੀਲ ਵਿਚ ਰਿਸ਼ਵਤ ਮੰਗਣ ਵਾਲੀ ਕਲਰਕ ਤੇ ਲੁਧਿਆਣਾ ਵਿਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕੀਤੀ ਜਿਸ ਤੋਂ ਬਾਅਦ ਬਾਕੀ ਸ਼ਿਕਾਇਤਾਂ ‘ਤੇ ਕਾਰਵਾਈ ਬਾਰੇ ਕੁਝ ਪਤਾ ਨਹੀਂ ਲੱਗਾ।

Leave a Reply

Your email address will not be published. Required fields are marked *

Visitor : Visitor