Visitor : Visitor

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਉਣ ਵਾਲੇ ਅਧਿਆਪਕਾਂ ਵਿਰੁੱਧ ਕਾਰਵਾਈ ਦੇ ਆਦੇਸ਼

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਉਣ ਵਾਲੇ ਅਧਿਆਪਕਾਂ ਵਿਰੁੱਧ ਕਾਰਵਾਈ ਲਈ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਧਰਨਾਕਾਰੀ ਅਧਿਆਪਕਾਂ ਵਿਰੁੱਧ ਕਾਰਵਾਈ ਲਈ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਦੱਸ ਦੇਈਏ ਕਿ ਸਿੱਖਿਆ ਮੰਤਰੀ ਮੀਤ ਹੇਅਰ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਉਣ ਵਾਲੇ ਅਧਿਆਪਕਾਂ ਵਿਰੁੱਧ ਕਾਰਵਾਈ ਲਈ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਧਰਨਾਕਾਰੀ ਅਧਿਆਪਕਾਂ ਵਿਰੁੱਧ ਕਾਰਵਾਈ ਲਈ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਦੱਸ ਦੇਈਏ ਕਿ ਸਿੱਖਿਆ ਮੰਤਰੀ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਵਿਖੇ ਈਟੀਟੀ ਅਧਿਆਪਕਾਂ ਵੱਲੋਂ ਬਦਲੀਆਂ ਦੀ ਮੰਗ ਨੂੰ ਲੈ ਕੇ ਪੱਕਾ ਧਰਨਾ ਲਾਇਆ ਗਿਆ ਹੈ। ਧਰਨਾ ਸੋਮਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ।
ਪੰਜਾਬ ਸਰਕਾਰ ਦੇ ਡਾਇਰੈਕਟਰ ਸਿੱਖਿਆ ਵਿਭਾਗ (ਐਸਿ.) ਵੱਲੋਂ ਜਾਰੀ ਪੱਤਰ ਅਨੁਸਾਰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਉਣ ਵਾਲੇ ਅਧਿਆਪਕਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਲਿਖਿਆ ਗਿਆ ਹੈ।


ਪੱਤਰ ਵਿੱਚ ਲਿਖਿਆ ਗਿਆ ਹੈ ਕਿ ਜ਼ਿਲ੍ਹੇ ਨਾਲ ਸਬੰਧਤ ਸਮੂਹ ਅਧਿਆਪਕ ਜਿਨ੍ਹਾਂ ਨੇ ਜ਼ਰੂਰੀ ਜਾਂ ਘਰੇਲੂ ਕੰਮ ਕਰਕੇ ਛੁੱਟੀ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਇਆ ਗਿਆ ਹੈ, ਉਨ੍ਹਾਂ ਵਿਰੁੱਧ ਅਨੁ਼ਸਾਸਨੀ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *

Visitor : Visitor