300 ਨਸ਼ੀਲੀ ਗੋੋਲੀਆਂ, 230 ਲੀਟਰ ਲਾਹਣ ਅਤੇ 97 ਬੋਤਲਾਂ ਸ਼ਰਾਬ ਕੀਤੀ ਬਰਾਮਦ
ਸੰਜੀਵ ਜਿੰਦਲ , ਪ੍ਰਾਈਮ ਪੋਸਟ ਪੰਜਾਬ
ਮਾਨਸਾ, 6 ਅਪ੍ਰੈਲ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਵੱਲੋਂ ਜਗਚਾਨਣ ਸਿੰਘ ਪੁੱਤਰ ਜੀਤ ਸਿੰਘ ਵਾਸੀ ਡਿੱਖ (ਜਿਲ੍ਹਾ ਬਠਿੰਡਾ) ਨੂੰ ਕਾਬੂ ਕਰਕੇ ਉਸ ਪਾਸੋੋਂ 300 ਨਸ਼ੀਲੀ ਗੋੋਲੀਆਂ ਮਾਰਕਾ ਅਲਪ੍ਰਾਸੇਫ ਬਰਾਮਦ ਹੋਣ ਤੇ ਮੁਲਜ਼ਮ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਦੀਪ ਸਿੰਘ ਪੁੱਤਰ ਲਾਭ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਜੀਤ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਫੁੱਲੂਵਾਲਾ ਡੋੋਗਰਾ ਨੂੰ ਕਾਬੂ ਕਰਕੇ 30 ਲੀਟਰ ਲਾਹਣ ਅਤੇ 6 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸੋਨੂੰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ 25 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਸਤਪਾਲ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਕੱਲੋੋ ਨੂੰ ਕਾਬੂ ਕਰਕੇ 22 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਜਗਤਾਰ ਸਿੰਘ ਪੁੱਤਰ ਛੀਨਾ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹੰਸ ਰਾਮ ਪੁੱਤਰ ਦੇਵ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬਾਲ ਕ੍ਰਿਸ਼ਨ ਪੁੱਤਰ ਪ੍ਰੀਤਮ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰਹੇਗੀ ।
