255 ਬੋਤਲਾਂ ਸ਼ਰਾਬ ਸਮੇਤ ਕਾਰ, 140 ਸਿਗਨੇਚਰ ਕੈਪਸੂਲ , 100 ਨਸ਼ੀਲੀ ਗੋੋਲੀਆਂ, 10 ਗ੍ਰਾਮ ਹੈਰੋਇਨ ਅਤੇ 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋੋਟਰਸਾਈਕਲ ਬਰਾਮਦ
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 8 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) :
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਪ੍ਰਿਥੀਪਾਲ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 10 ਗ੍ਰਾਮ ਹੈਰੋਇਨ ਬਰਾਮਦ ਹੋੋਣ ਤੇ ਮੁਲਜ਼ਮ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਅਰਸਜੋੋਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 100 ਨਸ਼ੀਲੀ ਗੋੋਲੀਆਂ ਬਰਾਮਦ ਹੋਣ ਤੇ ਮੁਲਜ਼ਮ ਵਿਰੁੱਧ ਐਨਡੀਪਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਹੀ ਪੁਲਿਸ ਪਾਰਟੀ ਵੱਲੋੋਂ ਬੁੱਧ ਰਾਮ ਪੁੱਤਰ ਖੇਤਾ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ110 ਸਿਗਨੇਚਰ ਕੈਪਸੂਲ ਬਰਾਮਦ ਹੋੋਣ ਤੇ ਮੁਲਜ਼ਮ ਵਿਰੁੱਧ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਹੀ ਪੁਲਿਸ ਪਾਰਟੀ ਵੱਲੋੋਂ ਰੂਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਲੀਪੁਰ ਨੂੰ ਕਾਬੂ ਕਰਕੇ ਉਸ ਪਾਸੋੋਂ 30 ਸਿਗਨੇਚਰ ਕੈਪਸੂਲ ਬਰਾਮਦ ਹੋੋਣ ਤੇ ਮੁਲਜ਼ਮ ਵਿਰੁੱਧ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।

ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਧਨਸੁਖ ਰਾਮ ਪੁੱਤਰ ਨੱਥੂ ਰਾਮ ਅਤੇ ਬਲਵਿੰਦਰ ਰਾਮ ਪੁੱਤਰ ਜੀਤਾ ਰਾਮ ਵਾਸੀ ਬਹਾਵਦੀਨ ਜਿਲ੍ਹਾ ਸਿਰਸਾ (ਹਰਿਆਣਾ) ਨੂੰ ਮੋੋਟਰਸਾਈਕਲ ਸਪਲੈਂਡਰ ਬਿਨਾ ਨੰਬਰੀ ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋੋਂ ਬਾਹੱਦ ਮਘਾਣੀਆ ਵਿਖੇ ਪਿੰਡ ਸੈਦੇਵਾਲਾ ਵੱਲੋੋਂ ਮੋੋਟਰਸਾਈਕਲ ਤੇ ਦੋੋ ਨਾਮਲੂਮ ਵਿਆਕਤੀ ਸਵਾਰ ਹੋੋ ਕੇ ਆ ਰਹੇ ਸੀ, ਜੋੋ ਅੱਗੇ ਪੁਲਿਸ ਪਾਰਟੀ ਨੂੰ ਵੇਖਦਿਆ ਹੀ ਮੋੋਟਰਸਾਈਕਲ ਨੂੰ ਇੱਕਦਮ ਪਿਛੇ ਹੀ ਮੋੋੜ ਕੇ ਮੋੋਟਰਸਾਈਕਲ ਦੇ ਪਿਛੇ ਪਾਈਆ ਖੁਰਜੀਆ ਸੁੱਟ ਕੇ ਮੌੌਕੇ ਤੋੋਂ ਭੱਜ ਗਏ। ਪੁਲਿਸ ਪਾਰਟੀ ਵੱਲੋੋਂ ਖੁਰਜੀਆ ਨੂੰ ਚੈਕ ਕਰਨ ਤੇ ਉਸ ਵਿੱਚੋੋ 144 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਨਾਮਲੂਮ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ, ਜਿਹਨਾਂ ਨੂੰ ਜਲਦੀ ਟਰੇਸ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਲਾਡਾ ਰਾਮ ਪੁੱਤਰ ਦਰਸ਼ਨ ਰਾਮ ਵਾਸੀ ਰਾਮਪੁਰ ਮੰਡੇਰ ਨੂੰ ਮਾਰੂਤੀ ਕਾਰ ਨੰਬਰੀ ਐਚਆਰ10ਜੀ-9377 ਸਮੇਤ ਕਾਬੂ ਕਰਕੇ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋੋਂ ਅਮਰੋੋ ਪਤਨੀ ਮਿੱਡੂ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ ਸੌੌਫੀ (ਹਰਿਆਣਾ) ਬਰਾਮਦ ਕੀਤੀ।
ਐੱਸਐੱਸਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

