ਬਿਉੂਰੋ , ਪ੍ਰਾਈਮ ਪੋਸਟ ਪੰਜਾਬ
ਲੁਧਿਆਣਾ: ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਕੋਰੋਨਾ ਕਾਲ ਦੌਰਾਨ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੋਵਿਡ ਪ੍ਰੋਟੋਕੋਲ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਅਦਾਲਤ ਨੇ ਸਿਮਰਜੀਤ ਬੈਂਸ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ, ਪਰ ਉਹ ਫਿਰ ਵੀ ਪੇਸ਼ ਨਹੀਂ ਹੋਏ ਤਾਂ ਹੁਣ ਅਦਾਲਤ ਨੇ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਹੈ। ਸਿਮਰਜੀਤ ਸਿੰਘ ਬੈਂਸ ਨੂੰ ਹੁਣ ਪੁਲਿਸ ਕਿਸੇ ਵੀ ਸਮੇਂ ਗ੍ਰਿਫਤਾਰ ਕਰ ਸਕਦੀ ਹੈ ।
ਇਸ ਤੋਂ ਇਲਾਵਾ ਜਬਰ-ਜਨਾਹ ਮਾਮਲੇ ਵਿੱਚ ਸਿਮਰਜੀਤ ਸਿੰਘ ਬੈਂਸ ਨੇ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਰਜ ਕੀਤੀ ਹੈ, ਇਸ ‘ਤੇ 11 ਅਪ੍ਰੈਲ ਨੂੰ ਸੁਣਵਾਈ ਹੋਵੇਗੀ।
ਦੱਸਣਯੋਗ ਹੈ ਕਿ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕੋਰੋਨਾ ਕਾਲ ਦੌਰਾਨ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਸਰਕਾਰ ਨੇ ਭੀੜ ਇਕੱਠੀ ਕਰਨ ‘ਤੇ ਰੋਕ ਲਗਾਈ ਹੋਈ ਸੀ ਪਰ ਇਸ ਦੇ ਬਾਵਜੂਦ ਸਿਮਰਜੀਤ ਬੈਂਸ ਨੇ ਪ੍ਰਦਰਸ਼ਨ ਕੀਤਾ। ਇਸ ਤੋ ਬਾਅਦ ਬੈਂਸ ਸਣੇ ਉਨ੍ਹਾਂ ਦੇ ਸਾਥੀਆਂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।

