Visitor : Visitor
,

ਦਰਦਨਾਕ ਹਾਦਸਾ : ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਹੋਈ ਮੌਤ  

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਟਾਂਡਾ ਉੜਮੁੜ-ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇੱਕ ਦਰਦਰਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਬੀਤੇ ਦਿਨ ਉਸ ਸਮੇਂ ਵਾਪਰਿਆ ਜਦੋਂ ਪਿੰਡ ਸ਼ਾਹਪੁਰ ਤੋਂ ਟਾਂਡਾ ਵੱਲ ਆ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ  

ਟਾਂਡਾ ਉੜਮੁੜ-ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇੱਕ ਦਰਦਰਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਬੀਤੇ ਦਿਨ ਉਸ ਸਮੇਂ ਵਾਪਰਿਆ ਜਦੋਂ ਪਿੰਡ ਸ਼ਾਹਪੁਰ ਤੋਂ ਟਾਂਡਾ ਵੱਲ ਆ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਟਰੱਕ ਚਾਲਕ ਟਰੱਕ ਸਮੇਤ ਫਰਾਰ ਹੋ ਗਿਆ।Jalandhar Pathankot highway accident

ਇਸ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਸ਼ਾਹਪੁਰ ਵਾਸੀ ਸਤਵੀਰ ਸਿੰਘ ਅਤੇ ਉਸਦੀ ਪਤਨੀ ਮਨਜੋਤ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਤਵੀਰ ਆਪਣੀ ਭੈਣ ਨੂੰ ਮਿਲਣ ਲਈ ਪਿੰਡ ਮੋਹਕਮਗੜ੍ਹ ਜਾ ਰਿਹਾ ਸੀ । ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਟਾਂਡਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ।

Leave a Reply

Your email address will not be published. Required fields are marked *

Visitor : Visitor