Visitor : Visitor

CM ਮਾਨ ਤੋਂ ਬਿਨਾਂ ਪੰਜਾਬ ਦੇ ਅਫ਼ਸਰਾਂ ਨਾਲ ਦਿੱਲੀ ‘ਚ ਕੇਜਰੀਵਾਲ ਦੀ ਮੀਟਿੰਗ  ਨੇ ਖੜ੍ਹੇ ਕੀਤੇ ਕਈ ਸਵਾਲ, ਪੜ੍ਹੋ ਪੂਰੀ ਖ਼ਬਰ  ! 

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ : ਪੰਜਾਬ ਦੇ ਵਿਰੋਧੀਆਂ ਨੇ ਆਪ ਦੇ ਸੁਪਰੀਮੋ ਤੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖੇ ਨਿਸ਼ਾਨੇ ਲਾਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕਰਨ ਦਾ ਇਲਜ਼ਾਮ ਲਗਾਇਆ ਹੈ। ਅਕਾਲੀ ਦਲ ਅਤੇ ਕਾਂਗਰਸ ਨੇ  ਵੱਡੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ : ਪੰਜਾਬ ਦੇ ਵਿਰੋਧੀਆਂ ਨੇ ਆਪ ਦੇ ਸੁਪਰੀਮੋ ਤੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖੇ ਨਿਸ਼ਾਨੇ ਲਾਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕਰਨ ਦਾ ਇਲਜ਼ਾਮ ਲਗਾਇਆ ਹੈ। ਅਕਾਲੀ ਦਲ ਅਤੇ ਕਾਂਗਰਸ ਨੇ  ਵੱਡੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀ ਕਠਪੁਤਲੀ ਬਣਾਇਆ ਜਾ ਰਿਹਾ ਹੈ। ਜਨਤਾ ਨੂੰ ਦੱਸੋ ਕਿਸ ਹੈਸੀਅਤ ਨਾਲ ਮੀਟਿੰਗ ਕੀਤੀ। ਕੀ ਪੰਜਾਬ ਨੂੰ ਇਸੇ ਬਦਲਾਅ ਦੀ ਉਡੀਕ ਹੈ।
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ-
ਚੀਫ ਸੈਕੇਟਰੀ ਅਨਿਰੁਧ ਤਿਵਾੜੀ, ਸਕੱਤਰ ਪਾਵਰ ਦਲੀਪ ਕੁਮਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ, MP ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ, pspcl ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜ਼ਰੀ ਵਿੱਚ ਮੀਟਿੰਗ ਕੀਤੀ …ਕੀ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਕਠਪੁਤਲੀ ਬਣਾਇਆ ਜਾਵੇਗਾ, ਇਹ ਮੀਟਿੰਗ ਕਿਸ ਹੈਸੀਅਤ ਵਿਚ ਤੇ ਕਿਸ ਮੁੱਦੇ ‘ਤੇ ਹੋਈ ਸੀ… CM ਸਾਬ੍ਹ ਇਸ ਨੂੰ ਜਨਤਕ ਕਰੋ..ਸਿਰ ਤਾਂ ਝੁਕਾ ਹੀ ਦਿੱਤਾ ਸੀ ਹੁਣ ਕੀ ਮੱਥਾ ਵੀ ਟੇਕ ਦਿੱਤਾ ?

ਅਕਾਲੀ ਆਗੂ ਦਲਜੀਤ ਚੀਮਾ ਨੇ ਇਹ ਕਿਹਾ-
ਅਸੀਂ ਦਿੱਲੀ ਬਾਰੇ ਬਹੁਤ ਕੁਝ ਸੁਣਿਆ ਹੈ ਕਿ ਕੇਂਦਰ ਸਰਕਾਰ ਸੂਬਿਆਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦਿੰਦੀ ਹੈ।ਪਰ, ਇਹ ਪਹਿਲੀ ਵਾਰ ਹੈ ਕਿ ਅਸੀਂ ਦਿੱਲੀ ਨੂੰ ਦੇਖ ਰਹੇ ਹਾਂ, ਜੋ ਸੂਬਾ ਸਰਕਾਰ ਹੁੰਦਿਆਂ ਵੀ ਪੰਜਾਬ ਸਰਕਾਰ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧੀ ਦਖਲ-ਅੰਦਾਜ਼ੀ ਕਰ ਰਹੀ ਹੈ। ਕੀ ਸਾਨੂੰ ਇਸੇ ਬਦਲਾਅ ਦੀ ਉਡੀਕ ਸੀ ?

ਸਾਬਕਾ ਐਮਪੀ ਡਾ. ਧਰਮਵੀਰ ਗਾਂਧੀ ਨੇ ਇਹ ਕਿਹਾ-

Leave a Reply

Your email address will not be published. Required fields are marked *

Visitor : Visitor