ਬਿਊਰੋ ਪ੍ਰਾਈਮ ਪੋਸਟ ਪੰਜਾਬ
ਪੰਜਾਬ ਵਿੱਚ ਹਰ ਰੋਜ਼ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਹੋ ਰਹੀਆਂ ਹਨ । ਰੋਪੜ ਵਿੱਚ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕੋ ਘਰ ਵਿਚੋਂ ਤਿੰਨ ਲਾਸ਼ਾਂ ਮਿਲੀਆਂ ਹਨ। ਇਹ ਮ੍ਰਿਤਕ ਦੇਹਾਂ ਪਤੀ, ਪਤਨੀ ਤੇ ਉਨ੍ਹਾਂ ਦੀ ਧੀ ਦੀਆਂ ਹਨ। ਘਟਨਾ ਪਾਵਰਕਾਮ ਕਾਲੋਨੀ ਦੀ ਦੱਸੀ ਜਾ ਰਹੀ ਹੈ।
ਮੁੱਢਲੀ ਜਾਂਚ ਦੇ ਆਧਾਰ ‘ਤੇ ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਤਲ ਹੋਇਆ ਹੈ ਤੇ ਮਰਡਰ 2-3 ਦਿਨ ਪਹਿਲਾਂ ਹੋਇਆ ਦੱਸਿਆ ਜਾ ਰਿਹਾ ਹੈ। ਕਿਉਂਕਿ ਜਦੋਂ ਗੁਆਂਢ ਵਿਚ ਰਹਿੰਦੇ ਲੋਕਾਂ ਨੂੰ ਘਰ ਵਿਚੋਂ ਬਦਬੂ ਆਉਣੀ ਸ਼ੁਰੂ ਹੋਈ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਜਦੋਂ ਜਾਂਚ ਵਾਸਤੇ ਆਈ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਕੁਆਟਰ ਵਿਚ ਤਿੰਨ ਲਾਸ਼ਾਂ ਪਈਆਂ ਹੋਈਆਂ ਸਨ। ਇਹ ਵੀ ਪਤਾ ਲੱਗਾ ਹੈ ਕਿ ਘਰ ਵਿਚ ਕੁੱਲ 4 ਜੀਅ ਰਹਿੰਦੇ ਸਨ। ਪਰਿਵਾਰ ਦੇ ਮੁੰਡੇ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਬਹੁਤ ਹੀ ਮਿਲਣਸਾਰ ਤੇ ਪੜ੍ਹਿਆ ਲਿਖਿਆ ਸੀ। ਲੋਕਾਂ ਦੇ ਵਿੱਚ ਡਰ ਦਾ ਮਾਹੌਲ ਹੈ ਕਿਉਂਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਪਹਿਲਾਂ ਹੀ ਸਵਾਲ ਚੁੱਕੇ ਜਾ ਰਹੇ ਹਨ ਤੇ ਅਜਿਹੇ ਵਿੱਚ ਇੱਕੋ ਘਰ ਵਿੱਚ ਤਿੰਨ ਲਾਸ਼ਾਂ ਦਾ ਮਿਲਣਾ ਤੇ ਕਤਲ ਦੇ ਕਾਰਨਾਂ ਦਾ ਪਤਾ ਵੀ ਨਾ ਲੱਗਣਾ ਸੱਚਮੁੱਚ ਹੈਰਾਨ ਕਰਨ ਵਾਲੀ ਗੱਲ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪਰਿਵਾਰ ਦੀ ਕਿਸੇ ਨਾਲ ਰੰਜਿਸ਼ ਤਾਂ ਨਹੀਂ ਸੀ ।
ਮ੍ਰਿਤਕਾਂ ਦੀ ਪਛਾਣ ਹਰਚਰਨ ਸਿੰਘ ਰਿਟਾਇਰਡ ਟੀਚਰ, ਧੀ ਚਰਨਪ੍ਰੀਤ ਕੌਰ ਜੋ ਕਿ ਆਨੰਦਪੁਰ ਸਾਹਿਬ ਹਸਪਤਾਲ ਵਿਚ ਸੇਵਾਵਾਂ ਦੇ ਰਹੀ ਸੀ ਤੇ ਪਤਨੀ ਪਰਮਜੀਤ ਕੌਰ ਦੀਆਂ ਮ੍ਰਿਤਕ ਦੇਹਾਂ ਕੁਆਰਟਰ ਵਿੱਚੋਂ ਮਿਲੀਆਂ ਹਨ। ਪਰਿਵਾਰ ਦੇ ਚੌਥੇ ਜੀਅ ਪ੍ਰਭਜੋਤ ਕੌਰ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਕਤਲ ਦੀ ਇਸ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ।











