Visitor : Visitor
,

ਰੂਪਨਗਰ ਵਿਖੇ ਭਾਖ਼ੜਾ ਨਹਿਰ ’ਚ ਡਿੱਗੀ ਕਾਰ, ਬੱਚੇ ਸਣੇ 5 ਲੋਕਾਂ ਦੀ ਮੌਤ 

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਰੂਪਨਗਰ ਵਿਖੇ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਰੂਪਨਗਰ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸਥਿਤ ਪਿੰਡ ਮਲਿਕਪੁਰ ਕੋਲ ਇਕ ਕਾਰ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਉਕਤ ਕਾਰ (ਨੰਬਰ ਆਰਜੇ. 23 ਸੀਡੀ 3877) ਪੁੱਲ ਤੋਂ ਹੇਠਾਂ ਸਰਹਿੰਦ ਨਹਿਰ ’ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਰੂਪਨਗਰ ਵਿਖੇ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਰੂਪਨਗਰ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸਥਿਤ ਪਿੰਡ ਮਲਿਕਪੁਰ ਕੋਲ ਇਕ ਕਾਰ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਉਕਤ ਕਾਰ (ਨੰਬਰ ਆਰਜੇ. 23 ਸੀਡੀ 3877) ਪੁੱਲ ਤੋਂ ਹੇਠਾਂ ਸਰਹਿੰਦ ਨਹਿਰ ’ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ’ਚ 5 ਲੋਕਾਂ ਦੀ ਮੌਤ ਹੋਈ ਹੈ। ਮਰਨ ਵਾਲਿਆਂ ’ਚ 1 ਬੱਚਾ, 2 ਔਰਤਾਂ, 2 ਵਿਅਕਤੀ ਸ਼ਾਮਲ ਹਨ, ਜੋਕਿ ਰਾਜਸਥਾਨ ਦੇ ਰਹਿਣ ਵਾਲੇ ਸਨ। ਹਾਦਸੇ ਦੀ ਸੂਚਨਾ ਮਿਲਣ ਤੇ ਮੌਕੇ ’ਤੇ ਪਹੁੰਚੀ ਪੁਲਿਸ ਅਤੇ ਗੋਤਾਖੋਰਾਂ ਵੱਲੋਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। 
ਉਥੇ ਹੀ ਕਾਰ ਵਿਚੋਂ ਰਾਜਸਥਾਨ ਦੇ ਸੀਕਰ ਦੇ ਇਕ ਪੁਲਿਸ ਮੁਲਾਜ਼ਮ ਦੀ ਤਸਵੀਰ ਮਿਲੀ ਹੈ ਅਤੇ ਇਕ ਬੀਬੀ ਸਰਿਤਾ ਪੂਨੀਆ ਪਤਨੀ ਸਤੀਸ਼ ਪੂਨੀਆ ਦੇ ਨਾਂ ਦਾ ਆਈਡੀ ਪਰੂਫ਼ ਮਿਲਿਆ ਹੈ। ਇਹ ਚੀਜ਼ਾਂ ਕਾਰ ਕੱਢਣ ਵਾਲੇ ਗੋਤਾਖ਼ੋਰਾਂ ਨੂੰ ਮਿਲੇ ਇਕ ਬੈਗ ’ਚੋਂ ਹਾਸਲ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ  ਦੇ ਨੰਬਰ ਵਾਲੀ ਇਹ ਕਾਰ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਰੂਪਨਗਰ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਇਕ ਪ੍ਰਾਈਵੇਟ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor