ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ : ਸਿਟੀ ਬਿਊਟੀਫੁੱਲ ਵਿੱਚ ਇੱਕ ਦਿਲ ਕੰਬਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸੈਕਟਰ 22 ਦੀ ਰਹਿਣ ਵਾਲੀ ਇੱਕ ਮੈਡੀਕਲ ਵਿਦਿਆਰਥਣ ਨੇ ਆਪਣੇ ਹੱਥ ਦੀ ਨਾੜ ਵੱਢ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥਣ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਸੀ। ਪੁਲਿਸ ਨੇ ਸੁਸਾਈਡ ਨੋਟ ਬਰਾਮਦ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।
ਵਿਦਿਆਰਥਣ ਨੇ ਸੁਸਾਈਡ ਨੋਟ ‘ਚ ਲਿਖਿਆ ਹੈ ਕਿ ਮੰਮੀ ਅਤੇ ਮੋਨੂੰ, ਮੈਨੂੰ ਅਫਸੋਸ ਹੈ ਕਿ ਮੈਂ ਤੁਹਾਡੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ । ਇਸ ਤੋਂ ਇਲਾਵਾ ਉਨ੍ਹਾਂ ਲਿਖਿਆ ਹੈ ਕਿ ਜਿਨ੍ਹਾਂ ਲੋਕਾਂ ਨੂੰ ਪੈਸੇ ਦੇਣੇ ਹਨ, ਉਨ੍ਹਾਂ ਦੇ ਪੈਸੇ ਦਿੱਤੇ ਜਾਣ, ਜਿਸ ਵਿੱਚ ਦੁੱਧ ਵਾਲੇ ਦੇ ਸਬੰਧ ਵਿੱਚ ਹੋਰ ਵੀ ਕਈ ਲੋਕਾਂ ਦੇ ਨਾਂਅ ਦਿੱਤੇ ਗਏ ਹਨ।
ਮ੍ਰਿਤਕ ਦੀ ਪਛਾਣ 21 ਸਾਲਾ ਤਰੁਸੀਖਾ ਵਜੋਂ ਹੋਈ ਹੈ। ਤਰਸੀਖਾ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ-32), ਸੈਕਟਰ-32 ਦੀ ਵਿਦਿਆਰਥਣ ਸੀ। ਤਰੁਸ਼ਿਖਾ ਦੇ ਸੱਜੇ ਹੱਥ ਦੀ ਨਾੜ ਵੀ ਕੱਟੀ ਗਈ। ਪੁਲਿਸ ਮੁਤਾਬਕ ਖੁਦਕੁਸ਼ੀ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਦੀ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਕਿ ਤਰੁਸ਼ਿਖਾ ਦੇ ਕਾਲਜ ‘ਚ ਸੋਮਵਾਰ ਤੋਂ ਦੂਜਾ ਸੈਸ਼ਨ ਸ਼ੁਰੂ ਹੋ ਗਿਆ ਸੀ। ਜਦੋਂ ਕਿ ਉਹ ਪਹਿਲੇ ਦਿਨ ਘਰ ਵਿੱਚ ਇਕੱਲੀ ਸੀ।
ਇਸ ਦੇ ਨਾਲ ਹੀ ਵਿਦਿਆਰਥਣ ਦਾ ਪਹਿਲਾ ਸੈਸ਼ਨ ਕਿਸੇ ਕਾਰਨ ਮਿਸ ਹੋ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਤਰੁਸ਼ਿਖਾ ਨੇ ਸਰਜੀਕਲ ਚਾਕੂ ਨਾਲ ਆਪਣੇ ਹੱਥ ਦੀ ਨਾੜ ਕੱਟੀ ਸੀ। ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
ਸੁਸਾਈਡ ਨੋਟ ‘ਚ ਵਿਦਿਆਰਥਣ ਨੇ ਲਿਖਿਆ- ਮਾਫ ਕਰਨਾ ਮਾਂ ਅਤੇ ਮੋਨੂੰ, ਮੈਂ ਇਹ ਕਦਮ ਇਸ ਲਈ ਚੁੱਕਿਆ ਹੈ ਕਿਉਂਕਿ ਮੈਂ ਇੱਥੋਂ ਵਾਪਸ ਨਹੀਂ ਜਾ ਸਕਦੀ। ਮੇਰੇ ਕੋਲ ਹੋਰ ਕੋਈ ਵਿਕਲਪ ਨਹੀਂ ਹੈ ਇਸ ਲਈ ਮੈਂ ਖੁਦਕੁਸ਼ੀ ਕਰ ਰਹੀ ਹਾਂ। ਅੱਗੇ ਲਿਖਿਆ ਹੈ ਕਿ ਮੈਂ ਤੁਹਾਡੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ। ਇਸ ਦੇ ਨਾਲ ਹੀ ਉਸਨੇ ਲਿਖਿਆ ਹੈ ਕਿ ਜਿਨ੍ਹਾਂ ਲੋਕਾਂ ਦੇ ਪੈਸੇ ਉਸਨੇ ਨੂੰ ਦੇਣੇ ਹਨ, ਉਨ੍ਹਾਂ ਦੇ ਪੈਸੇ ਵਾਪਸ ਕਰ ਦਿਓ। ਉਸ ਨੇ ਦੁੱਧ ਵਾਲੇ ਤੋਂ ਇੱਕ ਹਜ਼ਾਰ ਅਤੇ ਹੋਰਾਂ ਤੋਂ ਪੈਸੇ ਉਧਾਰ ਲਏ ਸਨ। ਉਹ ਉਨ੍ਹਾਂ ਲੋਕਾਂ ਦਾ ਸਾਹਮਣਾ ਕਰਨ ਦੇ ਯੋਗ ਨਹੀਂ ਹੈ ਜਿਨ੍ਹਾਂ ਤੋਂ ਉਸਨੇ ਪੈਸੇ ਲਏ ਹਨ।

