Visitor : Visitor
,

ਮੈਨੂੰ ਲੱਗਦੈ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ : ਧਰਮਵੀਰ ਗਾਂਧੀ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਨਿਊਜ਼ ਡੈਸਕ  : ਪੰਜਾਬ ਤੇ ਹਰਿਆਣਾ ਵਿਚਾਲੇ ਐਸਵਾਈਐਲ ਨਹਿਰ ਦਾ ਮੁੱਦਾ ਇੱਕ ਵਾਰ ਫਿਰ ਭਖ ਗਿਆ ਹੈ। ਦੋਵਾਂ ਸੂਬਿਆਂ ਦੇ ਆਗੂ ਇਸ ਬਾਰੇ ਇਕ-ਦੂਜੇ ਨੂੰ ਘੇਰ ਰਹੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ MP ਸੁਸ਼ੀਲ ਗੁਪਤਾ ਵੱਲੋਂ ਹਰਿਆਣਾ ਨੂੰ ਪਾਣੀ ਲੈ ਕੇ ਦੇਣ ਬਾਰੇ ਕੀਤੇ ਦਾਅਵੇ ਪਿੱਛੋਂ ਮਾਮਲਾ ਹੋਰ ਗਰਮਾ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ  

ਨਿਊਜ਼ ਡੈਸਕ  : ਪੰਜਾਬ ਤੇ ਹਰਿਆਣਾ ਵਿਚਾਲੇ ਐਸਵਾਈਐਲ ਨਹਿਰ ਦਾ ਮੁੱਦਾ ਇੱਕ ਵਾਰ ਫਿਰ ਭਖ ਗਿਆ ਹੈ। ਦੋਵਾਂ ਸੂਬਿਆਂ ਦੇ ਆਗੂ ਇਸ ਬਾਰੇ ਇਕ-ਦੂਜੇ ਨੂੰ ਘੇਰ ਰਹੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ MP ਸੁਸ਼ੀਲ ਗੁਪਤਾ ਵੱਲੋਂ ਹਰਿਆਣਾ ਨੂੰ ਪਾਣੀ ਲੈ ਕੇ ਦੇਣ ਬਾਰੇ ਕੀਤੇ ਦਾਅਵੇ ਪਿੱਛੋਂ ਮਾਮਲਾ ਹੋਰ ਗਰਮਾ ਗਿਆ ਹੈ।
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਘੇਰ ਲਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ- ਮੈਨੂੰ ਲਗਦਾ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ। ਸੁਸ਼ੀਲ ਗੁਪਤਾ ਦੇ ਪੰਜਾਬ ਵਿਰੋਧੀ SYL ਦੇ ਬਿਆਨ ਉਤੇ ਨਾ ਆਪ ਦੇ 92 ਵਿਧਾਇਕਾਂ ਵਿਚੋਂ ਕੋਈ ਵੀ ਨਹੀਂ  ਬੋਲਿਆ ਤੇ ਨਾ ਹੀ 5 ਨਵੇਂ ਰਾਜ ਸਭਾ ਮੈਂਬਰਾਂ ਵਿਚੋਂ ਕਿਸੇ ਨੇ ਜ਼ੁਬਾਨ ਖੋਲ੍ਹੀ ਹੈ  । ਜੇ ਅੱਜ ਮੂਸੇਵਾਲਾ ਗਾਣਾ ਕੱਢ ਦੇਵੇ ਤਾਂ ਇਹ ਜਰੂਰ ਬੋਲਣਗੇ।

ਦੱਸ ਦਈਏ ਕਿ ਸਤਲੁਜ ਜਮੁਨਾ ਲਿੰਕ ਨਹਿਰ (SYL) ‘ਤੇ ਆਮ ਆਦਮੀ ਪਾਰਟੀ( AAP ) ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਐਸਵਾਈਐੱਲ ਦੀ ਗਰੰਟੀ ਦਿੱਤੀ ਹੈ।
ਸੁਸ਼ੀਲ ਗੁਪਤਾ ਨੇ ਕਿਹਾ ਕਿ ‘ ਆਪ‘  ਸਰਕਾਰ ਬਣਨ ‘ਤੇ ਹਰਿਆਣਾ ਨੂੰ SYL ਦਾ ਪਾਣੀ ਮਿਲੇਗਾ’। ਇੰਨਾਂ ਹੀ ਨਹੀਂ ਉਨ੍ਹਾਂ ਨੇ ਦਾਅਵਾ ਕੀਤਾ ਕਿ ‘ਹਰ ਪਿੰਡ ‘ਚ SYL ਨਹਿਰ ਦਾ ਪਾਣੀ ਪਹੁੰਚੇਗਾ ਅਤੇ ਸੂਬੇ ਦੇ ਹਰ ਖੇਤ ਨੂੰ ਪਾਣੀ ਮਿਲੇਗਾ।
ਗੁਪਤਾ ਨੇ ਕਿਹਾ ਕਿ ਕੋਈ ਵੀ ਪਾਰਟੀ ਐਸਵਾਈਐਲ ਦਾ ਹੱਲ ਹੀ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਇਸ ਦਾ ਹੱਲ ਵੀ ਆਮ ਆਦਮੀ ਪਾਰਟੀ ਕਰੇਗੀ। ਇਸ ਤੋਂ ਪਹਿਲਾਂ ਗੁਪਤਾ ਨੇ ਦਾਅਵਾ ਕੀਤਾ ਸੀ ਕਿ 2024 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤੇ ਦਿੱਲੀ ਵਾਂਗ ਹਰਿਆਣਾ ਵਿੱਚ ਚੰਗੇ ਸਕੂਲ, ਚੰਗੀ ਸਿੱਖਿਆ, ਹਸਪਤਾਲ ਤੇ ਮੁਫਤ ਬਿਜਲੀ ਦੀ ਸਹੁਲਤ ਮਿਲੇਗੀ। ਇਹ ਸਹੂਲਤ ਪੰਜਾਬ ਵਿੱਚ ਵੀ ਹੈ ਤੇ ਹਰਿਆਣਾ ਵਿੱਚ ਵੀ ਲਾਗੂ ਕੀਤਾ ਜਾਵੇਗਾ।

Leave a Reply

Your email address will not be published. Required fields are marked *

Visitor : Visitor