Visitor : Visitor

ਭਗਵੰਤ ਮਾਨ ਨੇ ਕਰਜ਼ਾ ਵਸੂਲੀ ਲਈ ਕਿਸਾਨਾਂ ਦੀਆਂ  ਗ੍ਰਿਫ਼ਤਾਰੀਆਂ ਲਈ ਬੈਂਕਾਂ ਨੂੰ ਛੂਟ ਦੇ ਕੇ ਦਿੱਤਾ ਹੈ ਕਿਸਾਨ ਵਿਰੋਧੀ ਹੋਣ ਦਾ ਸਬੂਤ : ਰਾਜੇਵਾਲ  

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਦੀ ਵਸੂਲੀ ਲਈ ਸਹਿਕਾਰੀ ਅਦਾਰਿਆਂ ਨੂੰ ਧਾਰਾ 67 ਏ ਅਧੀਨ ਕਿਸਾਨਾਂ ਦੀ ਗ੍ਰਿਫਤਾਰੀ ਕਰਨ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਖੁੱਲੀ ਛੁੱਟੀ ਦੇ ਦਿੱਤੀ ਹੈ। ਇਹ ਗੱਲ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਹੀ।…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਦੀ ਵਸੂਲੀ ਲਈ ਸਹਿਕਾਰੀ ਅਦਾਰਿਆਂ ਨੂੰ ਧਾਰਾ 67 ਏ ਅਧੀਨ ਕਿਸਾਨਾਂ ਦੀ ਗ੍ਰਿਫਤਾਰੀ ਕਰਨ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਖੁੱਲੀ ਛੁੱਟੀ ਦੇ ਦਿੱਤੀ ਹੈ। ਇਹ ਗੱਲ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਹੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਕਿਸਾਨਾਂ ਲਈ ਇਹ ਤੋਹਫਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੰਬੀ ਜੱਦੋ ਜਹਿਦ ਕਰਨ ਤੋਂ ਬਾਅਦ ਬਰਨਾਲਾ ਸਰਕਾਰ ਵੇਲੇ ਸਹਿਕਾਰੀ ਐਕਟ ਦੀ ਧਾਰਾ 67 ਏ ਸਸਪੈਂਡ ਕਰਵਾਈ ਸੀ।
ਕਿਸਾਨ ਆਗੂ ਨੇ ਕਿਹਾ ਕਿ ਇਸ ਧਾਰਾ ਅਧੀਨ ਕਰਜ਼ੇ ਵਿੱਚ ਡਿਫਾਲਟਰ ਕਿਸਾਨਾਂ ਕੋਲੋਂ ਕਰਜ਼ਾ  ਵਸੂਲੀ ਲਈ ਮਾਮਲਾ ਮਾਲ ਵਜੋਂ 67 ਏ ਅਧੀਨ ਗ੍ਰਿਫਤਾਰੀ ਦਾ ਪ੍ਰਾਵਧਾਨ ਹੈ। ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਕਿਸਾਨਾਂ ਅਤੇ ਕਾਰਪੋਰੇਟ ਘਰਾਣਿਆਂ ਲਈ ਦੋਹਰੇ ਮਾਪਦੰਡ ਹਨ। ਜੇਕਰ ਕੋਈ ਅਮੀਰ ਕਾਰਪੋਰੇਟ ਦਾ ਮਾਲਕ ਹਜਾਰਾਂ ਕਰੋੜ ਦਾ ਕਰਜ਼ਾ ਲੈ ਕੇ ਨਾ ਮੋੜੇ ਅਤੇ ਡਿਫਾਲਟਰ ਹੋ ਜਾਵੇ, ਤਾਂ ਉਨ੍ਹਾਂ ਗ੍ਰਿਫਤਾਰ ਕਰਨ ਲਈ ਕੋਈ ਕਾਨੂੰਨ ਨਹੀਂ। ਲੋਕਾਂ ਦੇ ਸਾਹਮਣੇ ਮੋਹਲ ਚੌਕਸੀ, ਨੀਰਵ ਮੋਦੀ ਵਰਗੇ ਕਈ ਧਨੰਤਰ ਦੇਸ਼ ਦਾ ਅਰਬਾ ਰੁਪਇਆ ਲੈ ਕੇ ਵਿਦੇਸ਼ਾਂ ਵਿੱਚ ਮੌਜ ਲੁੱਟ ਰਹੇ ਹਨ।
ਦੂਜੇ ਪਾਸੇ ਕਿਸਾਨਾਂ ਨੂੰ ਇਨਸਾਨ ਹੀ ਨਹੀਂ ਸਮਝਿਆ ਜਾਂਦਾ। ਪਿਛਲੇ ਦਿਨੀਂ ਕਰਜ਼ਾ ਵਸੂਲੀ ਲਈ 67 ਏ ਅਧੀਨ ਜਲਾਲਾਬਾਦ ਵਿੱਚ ਕਾਰਵਾਈ ਕੀਤੀ ਗਈ ਸੀ। ਪਰ ਹੁਣ ਪੰਜਾਬ ਦੇ ਬਹੁਤ ਸਾਰੇ ਥਾਵਾਂ ਉਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਿਸਾਨਾਂ ਦੇ ਵੱਡੀ ਗਿਣਤੀ ਵਿੱਚ ਗ੍ਰਿਫਤਾਰੀ ਵਰੰਟ ਜਾਰੀ ਹੋ ਚੁੱਕੇ ਹਨ। ਜੋ ਕੰਮ ਪਿਛਲੇ 35 ਸਾਲ ਵਿੱਚ ਨਹੀਂ ਹੋਇਆ ਉਹ ਕੰਮ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੇ ਵਰੰਟ ਕੱਢ ਕੇ ਕਿਸਾਨਾਂ ਨੂੰ ਨਵਾਂ ਤੋਹਫਾ ਦਿੱਤਾ ਹੈ।
ਰਾਜੇਵਾਲ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਆਪਣਾ ਇਹ ਫੈਸਲਾ ਵਾਪਸ ਲਵੇ ਅਤੇ ਕਿਸਾਨਾਂ ਨੂੰ ਕਰਜ਼ਾ ਵਸੂਲੀ ਲਈ ਗ੍ਰਿਫਤਾਰ ਕਰਕੇ ਖੱਜਲ ਖੁਆਰ ਕਰਨਾ ਬੰਦ ਕਰੇ, ਨਹੀਂ ਤਾਂ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

Leave a Reply

Your email address will not be published. Required fields are marked *

Visitor : Visitor