Visitor : Visitor
,

ਨਜਾਇਜ਼ ਅਸਲੇ ਦੇ ਮੁਕੱਦਮੇ ਵਿੱਚ ਮੁਲਜ਼ਮ ਕਾਬੂ

1 ਪਿਸਟਲ 32 ਬੋੋਰ ਦੇਸੀ ਸਮੇਤ 6 ਕਾਰਤੂਸਾਂ ਬਰਾਮਦ   ਰੋਹਿਨ ਜਿੰਦਲ / ਸੰਜੀਵ ਜਿੰਦਲ ਮਾਨਸਾ, 20 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋੋਂ ਗੈਗਸਟਰਾਂ, ਪੀਓਜ/ ਭਗੌੜਿਆਂ, ਨਸ਼ਾ ਤਸਕਰਾਂ, ਸਮੱਗਲਰਾਂ ਅਤੇ ਸਮਾਜ ਵਿਰੋੋਧੀ ਤੇ ਮਾੜੇ ਅਨਸਰਾਂ ਵਿਰੁੱਧ ਵਿਸੇਸ਼ ਮੁਹਿੰਮ ਆਰੰਭ ਕਰਕੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। …

1 ਪਿਸਟਲ 32 ਬੋੋਰ ਦੇਸੀ ਸਮੇਤ 6 ਕਾਰਤੂਸਾਂ ਬਰਾਮਦ

 

ਰੋਹਿਨ ਜਿੰਦਲ / ਸੰਜੀਵ ਜਿੰਦਲ

ਮਾਨਸਾ, 20 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋੋਂ ਗੈਗਸਟਰਾਂ, ਪੀਓਜ/ ਭਗੌੜਿਆਂ, ਨਸ਼ਾ ਤਸਕਰਾਂ, ਸਮੱਗਲਰਾਂ ਅਤੇ ਸਮਾਜ ਵਿਰੋੋਧੀ ਤੇ ਮਾੜੇ ਅਨਸਰਾਂ ਵਿਰੁੱਧ ਵਿਸੇਸ਼ ਮੁਹਿੰਮ ਆਰੰਭ ਕਰਕੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ।  ਇਸੇ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਮੁਲਜ਼ਮ ਆਲਮ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਮਾਨਸਾ ਨੂੰ ਕਾਬੂ ਕੀਤਾ  ਗਿਆ ਜਿਸ ਪਾਸੋੋਂ 1 ਪਿਸਟਲ 32 ਬੋਰ ਦੇਸੀ ਸਮੇਤ 6 ਰੌਂਦ ਜਿੰਦਾ ਬਰਾਮਦ ਕਰਕੇ ਕਬਜ਼ੇ  ਵਿੱਚ ਲਏ ਗਏ ਹਨ। ਉਨ੍ਹਾਂ  ਦੱਸਿਆ ਕਿ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਦੌੌਰਾਨੇ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਇਲਾਕਾ ਥਾਣਾ ਸਿਟੀ-2 ਮਾਨਸਾ ਮੌੌਜੂਦ ਸੀ ਤਾਂ ਅੱਗੋੋ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਤਲਾਸ਼ੀ ਕਰਨ ਤੇ ਉਸ ਪਾਸੋੋਂ 1 ਪਿਸਟਲ 32 ਬੋਰ ਦੇਸੀ ਸਮੇਤ 6 ਰੌਂਦ ਜਿੰਦਾ ਬਰਾਮਦ ਹੋਏ, ਜਿਸਨੇ ਆਪਣਾ ਨਾਮ ਆਲਮ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਮਾਨਸਾ ਦੱਸਿਆ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 77 ਮਿਤੀ 18.4.2022 ਅ/ਧ 25/54/59 ਅਸਲਾ ਐਕਟ ਥਾਣਾ ਸਿਟੀ-2 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ। ਮੁਢਲੀ ਪੁੱਛਗਿੱਛ ਉਪਰੰਤ ਅਸਲਾ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਨੂੰ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ, ਜਿਸਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰਕੇ ਮੁਕੱਦਮੇ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।  ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । 

Leave a Reply

Your email address will not be published. Required fields are marked *

Visitor : Visitor