ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ , 21 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਮਾਨਸਾ ਪੁਲਿਸ ਨੇ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ ਇੱਕ ਮੁਲਜ਼ਮ ਅਰਸ਼ਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕੀਤਾ ਹੈ। ਜਿਸ ਪਾਸੋੋ ਚੋੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ਜਿਸਦੀ ਕੁੱਲ ਕੀਮਤ ਕਰੀਬ 42 ਹਜਾਰ ਰੁਪਏ ਬਣਦੀ ਹੈ। ਸੀਨੀਅਰ ਕਪਤਾਨ ਪੁਲਿਸ ਵੱਲੋੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਤੀ 18.04.2022 ਨੂੰ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਸ ਮੁਦੱਈ ਪਰਮਜੀਤ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਅਹਿਮਦਪੁਰ ਨੇ ਆਪਣਾ ਬਿਆਨ ਲਿਖਾਇਆ ਕਿ ਮਿਤੀ 16.04.2022 ਨੂੰ ਘਰ ਦੇ ਗੇਟ ਅੱਗੋੋ ਉਸਦਾ ਮੋੋਟਰਸਾਈਕਲ ਹੀਰੋੋ ਸਪਲੈਂਡਰ ਨੰ: ਪੀਬੀ31 ਐਸ-0524 ਚੋੋਰੀ ਹੋੋ ਗਿਆ ਸੀ। ਜਿਸਦੇ ਬਿਆਨ ਪਰ ਮੁਕੱਦਮਾ ਨੰਬਰ 99 ਮਿਤੀ 18.04.2022 ਅ/ਧ 379, 411 ਹਿੰ:ਦੰ: ਥਾਣਾ ਸਿਟੀ ਬੁਢਲਾਡਾ ਦਰਜ਼ ਰਜਿਸਟਰ ਕੀਤਾ ਗਿਆ। ਮੁੱਖ ਅਫਸਰ ਥਾਣਾ ਸਿਟੀ ਬੁਢਲਾਡਾ ਦੀ ਅਗਵਾਈ ਹੇਠ ਸ:ਥ: ਭੋਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਉਕਤ ਮੁਲਜ਼ਮ ਨੂੰ ਕਾਬੂ ਕੀਤਾ। ਜਿਸ ਪਾਸੋਂ ਇੱਕ ਮੋੋਟਰਸਾਈਕਲ ਹੀਰੋ ਸਪਲੈਂਡਰ ਨੰ: ਪੀਬੀ31ਐਸ-0524 ਬਰਾਮਦ ਕੀਤਾ ਗਿਆ ਹੈ। ਰਹਿੰਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਹਨਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰਕੇ ਹੋੋਰ ਬਰਾਮਦਗੀ ਕਰਵਾਈ ਜਾਵੇਗੀ।

