Visitor : Visitor
,

PRTC ਬੱਸ ਦੀ ਲਪੇਟ ‘ਚ ਆਇਆ ਮੋਟਰਸਾਈਕਲ, 2 ਦੀ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਰੋਡ ‘ਤੇ ਇੱਕ ਮੋਟਰਸਾਈਕਲ ਸਰਕਾਰੀ ਬੱਸ ਦੀ ਲਪੇਟ ‘ਚ ਆ ਗਿਆ। ਹਾਦਸੇ ਨਾਲ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੋਕਾਂ ਨੇ ਇਸ ਮਗਰੋਂ ਬੱਸ ਚਾਲਕ ਖਿਲਾਫ ਗੁੱਸਾ ਜ਼ਾਹਰ ਕੀਤਾ।ਮੌਕੇ ‘ਕੇ ਮੌਜੂਦ ਚਸ਼ਮਦੀਦ ਨੇ ਦੱਸਿਆ ਕਿ ਸਰਕਾਰੀ ਬੱਸ ਕਾਫੀ ਤੇਜ਼ ਸੀ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਰੋਡ ‘ਤੇ ਇੱਕ ਮੋਟਰਸਾਈਕਲ ਸਰਕਾਰੀ ਬੱਸ ਦੀ ਲਪੇਟ ‘ਚ ਆ ਗਿਆ। ਹਾਦਸੇ ਨਾਲ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੋਕਾਂ ਨੇ ਇਸ ਮਗਰੋਂ ਬੱਸ ਚਾਲਕ ਖਿਲਾਫ ਗੁੱਸਾ ਜ਼ਾਹਰ ਕੀਤਾ।
ਮੌਕੇ ‘ਕੇ ਮੌਜੂਦ ਚਸ਼ਮਦੀਦ ਨੇ ਦੱਸਿਆ ਕਿ ਸਰਕਾਰੀ ਬੱਸ ਕਾਫੀ ਤੇਜ਼ ਸੀ ਅਤੇ ਓਵਰ ਟੇਕ ਕਰਦੇ ਵਕਤ ਉਸਨੇ ਮੋਟਰਸਾਈਕਲ ਸਵਾਰ ਨੂੰ ਆਪਣੀ ਲਪੇਟ ‘ਚ ਲੈ ਲਿਆ।ਉਨ੍ਹਾਂ  ਦੱਸਿਆ ਕਿ ਹਾਦਸਾ ਬੇਹੱਦ ਦਰਦਨਾਕ ਸੀ ਜਿਸ ਕਾਰਨ ਮੋਟਰਸਾਈਕਲ ਸਵਾਰ ਦੋਨਾਂ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਪੀਆਰਟੀਸੀ ਬੱਸ ਹੰਡਿਆਇਆ ਚੌਕ ਵੱਲੋਂ ਆ ਰਹੀ ਸੀ।ਬੱਸ ਨੇ ਓਵਰ ਟੇਕ ਕਰਦੇ ਹੋਏ ਪਿੱਛੋਂ ਦੀ ਟੱਕਰ ਮਾਰ ਦਿੱਤੀ।
ਟੱਕਰ ਕਾਰਨ ਦੋਨੋਂ ਨੌਜਵਾਨ ਬੱਸ ਦੇ ਹੇਠਾਂ ਬੁਰੀ ਤਰ੍ਹਾਂ ਕੁਚਲੇ ਗਏ।ਲੋਕਾਂ ਨੇ ਬੱਸ ਚਾਲਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।ਮੌਕੇ ਤੇ ਪਹੁੰਚੀ ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।ਉਨ੍ਹਾਂ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।ਬੱਸ ਚਾਲਕ ਨੂੰ ਗ੍ਰਿਫ਼ਤਾਰ ਲਿਆ ਗਿਆ ਹੈ।ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਏਗੀ।

Leave a Reply

Your email address will not be published. Required fields are marked *

Visitor : Visitor