375 ਸਿਗਨੇਚਰ ਕੈਪਸੂਲ, 109 ਬੋਤਲਾਂ ਸ਼ਰਾਬ ਸਮੇਤ ਸਕੂਟਰੀ, 20 ਲੀਟਰ ਲਾਹਣ, 4 ਕਿਲੋੋਗ੍ਰਾਮ ਭੁੱਕੀ ਚੂਰਾਪੋੋਸਤ ਸਮੇਤ ਮੋੋਟਰਸਾਈਕਲ ਅਤੇ 1 ਗ੍ਰਾਮ ਹੈਰੋਇਨ ਕੀਤੇ ਬਰਾਮਦ
ਸੰਜੀਵ ਜਿੰਦਲ/ ਰੋਹਿਨ ਜਿੰਦਲ
ਮਾਨਸਾ, 23 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੋਈ ਹੈ ਜਿਸ ਦੇ ਤਹਿਤ ਸੀਆਈਏ ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਰੋੋਬਿਨ ਜਿੰਦਲ ਪੁੱਤਰ ਪ੍ਰੇਮ ਕੁਮਾਰ ਜਿੰਦਲ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 375 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਸੇਵਕ ਸਿੰਘ ਉਰਫ ਘੋੋਚੀ ਪੁੱਤਰ ਮਹਿੰਦਰ ਸਿੰਘ ਅਤੇ ਸਿੰਗਾਰਾ ਸਿੰਘ ਪੁੱਤਰ ਜੋੋਗਿੰਦਰ ਸਿੰਘ ਵਾਸੀਆਨ ਬਹਿਨੀਵਾਲ ਨੂੰ ਮੋੋਟਰਸਾਈਕਲ ਬਜਾਜ ਸੀਟੀ100 ਬਿਨ੍ਹਾਂ ਨੰਬਰੀ ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 4 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਵੱਲੋੋਂ ਗੁਰਪਿਆਰ ਸਿੰਘ ਉਰਫ ਗੋੋਰੀ ਪੁੱਤਰ ਮੱਖਣ ਸਿੰਘ ਵਾਸੀ ਸਰਦੂਲਗੜ੍ਹ ਨੂੰ ਕਾਬੂ ਕਰਕੇ 1 ਗ੍ਰਾਮ ਹੈਰੋੋਇਨ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਰਾਜਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੁਲਾਣਾ ਨੂੰ ਕਾਬੂ ਕਰਕੇ 20 ਲੀਟਰ (26 ਬੋਤਲਾਂ) ਸ਼ਰਾਬ ਨਜਾਇਜ਼ ਬਰਾਮਦ ਕੀਤੀ । ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਬੱਪੀਆਣਾ ਨੂੰ ਸਕੂਟਰੀ ਐਕਟਿਵਾ ਨੰ: ਪੀਬੀ31ਡਬਲਯੂ-7175 ਸਮੇਤ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ।

ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਵਿਜੇ ਸਿੰਘ ਪੁੱਤਰ ਦੇਵੀ ਦਿਆਲ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਕਰਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 22 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ ) ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਬੀਰਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੰਢੂ ਖੁਰਦ ਨੂੰ ਕਾਬੂ ਕਰਕੇ 13 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਹਰਜਿੰਦਰ ਸਿੰਘ ਉਰਫ ਘੂਚਾ ਪੁੱਤਰ ਦਰਸ਼ਨ ਸਿੰਘ ਵਾਸੀ ਦੂਲੋਵਾਲ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 20 ਕਿਲੋੋ ਲਾਹਣ ਬਰਾਮਦ ਕੀਤੀ।
ਐਸਐਸਪੀ ਮਾਨਸਾ ਨੇ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

