Visitor : Visitor
,

ਨਸ਼ਿਆ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 3 ਮੁਲਜ਼ਮਾਂ ਨੂੰ ਕੀਤਾ ਕਾਬੂ

16½ ਗ੍ਰਾਮ ਹੈੈਰੋਇਨ , 70 ਲੀਟਰ ਲਾਹਣ ਅਤੇ 32 ਬੋਤਲਾਂ ਸ਼ਰਾਬ ਬਰਾਮਦ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 23 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਗੌਰਵ ਤੂਰਾ ਆਈ ਪੀ ਐੱਸ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ  ਹੈ ਜਿਸਦੇ…

16½ ਗ੍ਰਾਮ ਹੈੈਰੋਇਨ , 70 ਲੀਟਰ ਲਾਹਣ ਅਤੇ 32 ਬੋਤਲਾਂ ਸ਼ਰਾਬ ਬਰਾਮਦ

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 23 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਗੌਰਵ ਤੂਰਾ ਆਈ ਪੀ ਐੱਸ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ  ਹੈ ਜਿਸਦੇ ਤਹਿਤ ਸੀਆਈਏ  ਸਟਾਫ ਮਾਨਸਾ ਦੇ ਐਸਆਈ ਜਸਪਾਲ ਚੰਦ ਸਮੇਤ ਪੁਲਿਸ ਪਾਰਟੀ ਵੱਲੋੋਂ ਨਰੇਸ਼ ਕੁਮਾਰ ਉਰਫ ਨੇਸ਼ਾ ਪੁੱਤਰ ਰਾਜ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 15 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। 
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਸੰਦੀਪ ਸਿੰਘ ਉਰਫ ਸੋੋਨੂ ਪੁੱਤਰ ਭੂਰਾ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 1½ ਗ੍ਰਾਮ ਹੈਰੋੋਇਨ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । 

ਇਸੇ ਤਰ੍ਹਾਂ  ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਸੀਆਈਏ ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪਾਰਟੀ ਵੱਲੋੋਂ ਯਾਦਵਿੰਦਰ ਸਿੰਘ ਉਰਫ ਵਿੰਦਰ ਪੁੱਤਰ ਮਹਿੰਗਾ ਸਿੰਘ ਵਾਸੀ ਬੁਰਜ ਢਿੱਲਵਾ ਨੂੰ ਕਾਬੂ ਕਰਕੇ 70 ਲੀਟਰ ਲਾਹਣ ਅਤੇ 25 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋੋਂ ਸੁਖਦੀਪ ਸਿੰਘ ਉਰਫ ਕਾਲਾ ਪੁੱਤਰ ਬਲਦੇਵ ਸਿੰਘ ਵਾਸੀ ਭਲਾਈਕੇ ਪਾਸੋੋ 7 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ।

ਐਸਐਸਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰਹੇਗੀ  ।

Leave a Reply

Your email address will not be published. Required fields are marked *

Visitor : Visitor