ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ ‘ਤੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਲਕਾਜੀ ਦੇ ਡਾ.ਬੀ.ਆਰ. ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦਾ ਦੌਰਾ ਕੀਤਾ।
ਦਿੱਲੀ ਦੇ ਸਕੂਲ ਦਾ ਦੌਰਾ ਕਰਨ ਤੋਂ ਬਾਅਦ ਭਗਵੰਤ ਮਾਨ ਕੇਜਰੀਵਾਲ ਸਰਕਾਰ ਦੇ ਸਿੱਖਿਆ ਮਾਡਲ ਦੇ ਫੈਨ ਹੋ ਗਏ। ਭਗਵੰਤ ਮਾਨ ਨੇ ਕੇਜਰੀਵਾਲ ਸਰਕਾਰ ਦੀ ਸਰਕਾਰੀ ਸਿੱਖਿਆ ਨੂੰ ਅਗਲੇ ਪੱਧਰ ਦੀ ਸਿੱਖਿਆ ਕਰਾਰ ਦਿੱਤਾ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਸਕੂਲਾਂ ਦਾ ਦੌਰਾ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਅਗਲੇ ਪੱਧਰ ਦੀ ਸਿੱਖਿਆ ਹੈ। ਇਹ ਉਹ ਚੀਜ਼ ਹੈ ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਇਸ ਨੂੰ ਸਰਕਾਰੀ ਸਕੂਲਾਂ ਨੇ ਲਾਗੂ ਕਰ ਦਿੱਤਾ ਹੈ। ਡਿਜੀਟਲ ਸਿੱਖਿਆ ਹੋ ਰਹੀ ਹੈ। ਵੱਡੀਆਂ ਕੰਪਨੀਆਂ ਦਾ ਸਹਿਯੋਗ ਹੈ। ਮੈਂ ਅਜਿਹੇ ਸਕੂਲ ਅਮਰੀਕਾ-ਕੈਨੇਡਾ ਵਿੱਚ ਦੇਖੇ ਹਨ ਪਰ ਭਾਰਤ ਵਿੱਚ ਨਹੀਂ।ਉਨ੍ਹਾਂ ਅੱਗੇ ਕਿਹਾ ਕਿ ਮੈਂ ਇੱਥੇ ਕਈ ਵਿਦਿਆਰਥੀਆਂ ਨਾਲ ਗੱਲ ਕੀਤੀ ਅਤੇ ਪੁੱਛਿਆ ਕਿ ਉਹ ਪਹਿਲਾਂ ਕਿੱਥੇ ਪੜ੍ਹਦੇ ਸਨ। ਉਨ੍ਹਾਂ ਦਾ ਜਵਾਬ ਸੀ ਕਿ ਉਨ੍ਹਾਂ ਨੇ ਇੱਥੇ ਦਾਖ਼ਲਾ ਲੈਣ ਲਈ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੱਥੇ ਹਰ ਸਹੂਲਤਾਂ ਹਨ। ਇਹਨਾਂ ਵਿਦਿਆਰਥੀਆਂ ਕੋਲ ਨਵੇਂ ਵਿਚਾਰ ਹਨ। ਦੱਸ ਦਈਏ ਕਿ ਭਗਵੰਤ ਮਾਨ ਦੇ ਸਕੂਲ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਏ ਵਫ਼ਦ ਨੂੰ ਦਿੱਲੀ ਦੇ ਸਿੱਖਿਆ ਨਿਰਦੇਸ਼ਕ ਹਿਮਾਂਸ਼ੂ ਗੁਪਤਾ ਨੇ ਵੀ ਜਾਣਕਾਰੀ ਦਿੱਤੀ। ਦੱਸ ਦਈਏ ਕਿ ਪੰਜਾਬ ਵਿੱਚ ਮੌਜੂਦਾ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਮੁੱਖ ਸਿਹਤ ਸੰਸਥਾਵਾਂ ਅਤੇ ਸਕੂਲਾਂ ਦਾ ਦੌਰਾ ਕਰ ਰਹੇ ਸਨ। ਮੁੱਖ ਮੰਤਰੀ ਮਾਨ ਦੇ ਨਾਲ ਸਕੂਲ ਸਿੱਖਿਆ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਵੀ ਮੌਜੂਦ ਹੈ।