Visitor : Visitor
,

ਦਰਦਨਾਕ ਹਾਦਸਾ : ਕਾਰ ਨਹਿਰ ਚ ਡਿੱਗਣ ਕਾਰਨ ਹੋਈ  5 ਲੋਕਾਂ ਦੀ ਮੌਤ  

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਲੁਧਿਆਣਾ ਵਿੱਚ ਬੀਤੀ ਰਾਤ ਪਿੰਡ ਝੰਮਟ ਪੁਲ ਨੇੜੇ ਇੱਕ ਦਰਦਨਾਕ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਫਾਰਚੂਨਰ ਗੱਡੀ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਪਈ । ਮਿਲੀ ਜਾਣਕਾਰੀ ਮੁਤਾਬਕ ਇਸ ਗੱਡੀ ਵਿੱਚ ਕੁੱਲ 6 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ । ਇਸ ਘਟਨਾ ਵਿੱਚ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਲੁਧਿਆਣਾ ਵਿੱਚ ਬੀਤੀ ਰਾਤ ਪਿੰਡ ਝੰਮਟ ਪੁਲ ਨੇੜੇ ਇੱਕ ਦਰਦਨਾਕ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਫਾਰਚੂਨਰ ਗੱਡੀ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਪਈ । ਮਿਲੀ ਜਾਣਕਾਰੀ ਮੁਤਾਬਕ ਇਸ ਗੱਡੀ ਵਿੱਚ ਕੁੱਲ 6 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ । ਇਸ ਘਟਨਾ ਵਿੱਚ ਸੰਦੀਪ ਸਿੰਘ ਨਾਮ ਦਾ ਵਿਅਕਤੀ ਵਾਲ-ਵਾਲ ਬਚ ਗਿਆ ਹੈ ।Ludhiana Car Accident

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਤੜਕੇ 2 ਵਜੇ ਦੀ ਹੈ, ਜਿੱਥੇ ਇੱਕ ਫਾਰਚੂਨਰ ਕਾਰ ਨੰ: PB-08-BT-3999 ਪਿੰਡ ਝੰਮਟ ਪੁਲ ਨੇੜੇ ਨਹਿਰ ਵਿੱਚ ਡਿੱਗ ਗਈ। ਇਸ ਘਟਨਾ ਵਿੱਚ ਮ੍ਰਿਤਕਾਂ ਦੀ ਪਛਾਣ ਜਤਿੰਦਰ ਸਿੰਘ (40 ਸਾਲ) ਵਾਸੀ ਨੰਗਲਾ, ਜਗਤਾਰ ਸਿੰਘ (45 ਸਾਲ) ਵਾਸੀ ਨੰਗਲਾ, ਜੱਗਾ ਸਿੰਘ (35 ਸਾਲ) ਵਾਸੀ ਗੋਪਾਲਪੁਰ, ਕੁਲਦੀਪ ਸਿੰਘ (45 ਸਾਲ) ਵਾਸੀ ਲੇਹਲ ਤੇ ਜਗਦੀਪ ਸਿੰਘ (35/36 ਸਾਲ) ਪਿੰਡ ਰੁੜਕਾ ਵਜੋਂ ਹੋਈ ਹੈ।

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ਤੋਂ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

Leave a Reply

Your email address will not be published. Required fields are marked *

Visitor : Visitor