Visitor : Visitor

ਵਿਧਾਨ ਸਭਾ ਚੋਣਾਂ ਦੌਰਾਨ  ਜਿੰਮੇਵਾਰੀ ਨਾਲ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦਿੱਤੇ 

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 27 ਅਪ੍ਰੈਲ  ( ਪ੍ਰਾਈਮ ਪੋਸਟ ਪੰਜਾਬ ) : ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਮਾਨਸਾ  ਨੇ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਜਸਪ੍ਰੀਤ…

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 27 ਅਪ੍ਰੈਲ  ( ਪ੍ਰਾਈਮ ਪੋਸਟ ਪੰਜਾਬ ) : ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਮਾਨਸਾ  ਨੇ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਜਸਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਦੀ ਜਿੱਥੇ ਚੋਣ ਡਿਊਟੀ ਨੂੰ ਬਾਖੂਬੀ ਢੰਗ ਨਾਲ ਨਿਭਾਉਣ ਲਈ ਸ਼ਲਾਘਾ ਕੀਤੀ, ਉਥੇ ਭਵਿੱਖ ਅੰਦਰ ਵੀ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹਰੇਕ ਕੰਮ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕਰਨ ਲਈ ਕਿਹਾ। ਉਨਾਂ ਕਿਹਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਡਿਊਟੀ ਦੌਰਾਨ ਚੋਣ ਅਮਲੇ ਦਾ ਅਹਿਮ ਰੋਲ ਹੁੰਦਾ ਹੈ। ਉਨਾਂ ਸਮੂਹ ਅਧਿਕਾਰੀਆਂ ਨੂੰ ਚੋਣਾਂ ਦਰਮਿਆਨਨਿਭਾਈ ਚੰਗੀ ਕਾਰਗੁਜ਼ਾਰੀ ਲਈ ਸੁਭਕਾਮਨਾਵਾਂ ਦਿੱਤੀਆਂ।

ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਸਮੂਹ ਅਧਿਕਾਰੀ ਅਤੇ ਕਰਮਚਾਰੀ ਅੱਗੇ ਵੀ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾਉਂਦ ਹੋਏ ਜ਼ਿਲਾ ਮਾਨਸਾ ਦੇ ਹੋਰ ਪ੍ਰੋਜੈਕਟਾਂ ਅਤੇ ਵਿਕਾਸ ਕਾਰਜ਼ਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨਾ ਯਕੀਨੀ ਬਣਾਉਣ ਤਾਂ  ਜੋ ਬਾਕੀ ਜ਼ਿਲਿਆਂ ਨਾਲੋਂ ਮਾਨਸਾ ਜ਼ਿਲਾ ਹਰ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਸਰਦੂਲਗੜ ਮਨੀਸ਼ਾ ਰਾਣਾ, ਤਹਿਸੀਲਦਾਰ ਚੋਣਾਂ ਹਰੀਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

Visitor : Visitor