ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 27 ਅਪ੍ਰੈਲ 2022 : ਡਿਪਟੀ ਕਮਸ਼ਿਨਰ ਜਸਪ੍ਰੀਤ ਸਿੰਘ ਵੱਲੋਂ ਜਾਰੀ ਹਦਾਇਤਾਂ ਤਹਿਤ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਸਕੀਮ ਨੂੰ ਲਾਗੂ ਕਰਵਾਉਣ ਲਈ ਤਿੰਨ ਕੋਨੀ ਮਾਨਸਾ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਈਨਾ ਕਪੂਰ ਨੇ ਦੱਸਿਆ ਕਿ ਲਗਭਗ 25 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ 06 ਬੱਸਾਂ ਦੇ ਚਲਾਨ ਕੀਤੇੇ ਗਏ।

ਉਨਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦੇ ਕੋਵਿਡ ਵੈਕਸੀਨੇਸ਼ਨ ਲੱਗੀ ਹੋਣੀ ਲਾਜ਼ਮੀ ਹੈ ਅਤੇ ਭਵਿੱਖ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਵੀ ਚੈੱਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਕੂਲੀ ਵਾਹਨਾਂ ਵਿਚ ਮਹਿਲਾ ਅਟੈਂਡੈਟ, ਸੀ ਸੀ ਟੀ ਵੀ ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ ਅਤੇ ਜੀ.ਪੀ.ਐਸ ਆਦਿ ਲੱਗੇ ਹੋਣੇ ਲਾਜ਼ਮੀ ਹਨ। ਇਸ ਮੌਕੇ ਪ੍ਰੋਟੈਕਸ਼ਨ ਅਫ਼ਸਰ ਅਜੈ ਤਾਇਲ, ਜ਼ਿਲਾ ਸਿੱਖਿਆ ਦਫ਼ਤਰ ਵੱਲੋ ਤਰਸੇਮ ਸਿੰਘ, ਗੁਰਦੀਪ ਸਿੰਘ ਅਤੇ ਟਰੈਫਿਕ ਪੁਲਿਸ ਵੱਲੋ ਏ ਐੱਸ ਆਈ ਸੁਰੇਸ਼ ਕੁਮਾਰ, ਏ ਐਸ ਆਈ ਬਲਜੀਤ ਸਿੰਘ ਅਤੇ ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਹਰਦੀਪ ਕੁਮਾਰ ਮੌਜੂਦ ਸਨ।