Visitor : Visitor
,

ਨਸ਼ਿਆ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 5 ਮੁਲਜ਼ਮ ਕੀਤੇ ਕਾਬੂ

10 ਗ੍ਰਾਮ ਹੈੈਰੋਇਨ ਸਮੇਤ ਮੋੋਟਰਸਾਈਕਲ, 130 ਲੀਟਰ ਲਾਹਣ ਅਤੇ ਸ਼ਰਾਬ ਬਰਾਮਦ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 27 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਗੌਰਵ ਤੂਰਾ ਆਈ ਪੀ ਐੱਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ  ਪੰਜਾਬ ਸਰਕਾਰ ਨੇ ਨਸ਼ਿਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ ਜਿਸ…

10 ਗ੍ਰਾਮ ਹੈੈਰੋਇਨ ਸਮੇਤ ਮੋੋਟਰਸਾਈਕਲ, 130 ਲੀਟਰ ਲਾਹਣ ਅਤੇ ਸ਼ਰਾਬ ਬਰਾਮਦ

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 27 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਗੌਰਵ ਤੂਰਾ ਆਈ ਪੀ ਐੱਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ  ਪੰਜਾਬ ਸਰਕਾਰ ਨੇ ਨਸ਼ਿਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ ਜਿਸ ਦੇ ਤਹਿਤ  ਸੀਆਈਏ ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਅਭਿਸੇ਼ਕ ਕੁਮਾਰ ਉਰਫ ਸੇਖੋੋਂ ਪੁੱਤਰ ਸੰਜੀਵ ਕੁਮਾਰ ਅਤੇ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਹਰਜੀਤ ਸਿੰਘ ਵਾਸੀਅਨ ਮਾਨਸਾ ਨੂੰ ਮੋੋਟਰਸਾਈਕਲ ਸਪਲੈਂਡਰ ਨੰ: ਪੀਬੀ31ਯੂ-3940 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 10 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । 

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ੍ਹ  ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਨਿਸ਼ਾਨ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਝੰਡਾ ਕਲਾਂ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 80 ਲੀਟਰ ਲਾਹਣ ਬਰਾਮਦ ਕੀਤੀ । 
ਥਾਣਾ ਜੋੋਗਾ ਦੀ ਪੁਲਿਸ ਪਾਰਟੀ ਵੱਲੋੋਂ ਗੁਰਬਾਜ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਅਲੀਸ਼ੇਰ ਖੁਰਦ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਕੰਮੋੋ ਪਤਨੀ ਅਮਰਜੀਤ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 4½ ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ।

ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ  । 

Leave a Reply

Your email address will not be published. Required fields are marked *

Visitor : Visitor