Visitor : Visitor

ਜਿਲ੍ਹੇ ਦੇ ਯੋਗ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਲਈ 10 ਦਿਨਾਂ ਦੇ ਅੰਦਰ ਸੂਚੀ ਤਿਆਰ ਕਰਨ ਦੇ ਆਦੇਸ਼

ਪੰਚਾਇਤੀ ਜ਼ਮੀਨਾਂ ’ਤੇ ਨਜ਼ਾਇਜ਼ ਕਬਜ਼ਿਆ ਨੂੰ ਹਟਾਉਣ ਲਈ ਕਾਰਵਾਈ ਅਮਲ ’ਚ ਲਿਆਂਦੀ ਜਾਵੇ-ਡਿਪਟੀ ਕਮਿਸ਼ਨਰ ਸੰਜੀਵ ਜਿੰਦਲ/ ਰੋਹਿਨ ਜਿੰਦਲ ਮਾਨਸਾ, 27 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਸਥਾਨਕ ਜਿਲ੍ਹਾ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਗੁਲਾਬੀ ਸੁੰਡੀ ਨਾਲ ਨਰਮੇ ਦੀ ਖਰਾਬ ਹੋਈ ਫਸਲ ਦਾ ਖੇਤ ਮਜ਼ਦੂਰਾਂ ਨੂੰ ਮਿਲਣ ਵਾਲੇ ਮੁਆਵਜ਼ੇ ਨੂੰ ਲੈ…

ਪੰਚਾਇਤੀ ਜ਼ਮੀਨਾਂ ’ਤੇ ਨਜ਼ਾਇਜ਼ ਕਬਜ਼ਿਆ ਨੂੰ ਹਟਾਉਣ ਲਈ ਕਾਰਵਾਈ ਅਮਲ ’ਚ ਲਿਆਂਦੀ ਜਾਵੇ-ਡਿਪਟੀ ਕਮਿਸ਼ਨਰ

ਸੰਜੀਵ ਜਿੰਦਲ/ ਰੋਹਿਨ ਜਿੰਦਲ


ਮਾਨਸਾ, 27 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਸਥਾਨਕ ਜਿਲ੍ਹਾ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਗੁਲਾਬੀ ਸੁੰਡੀ ਨਾਲ ਨਰਮੇ ਦੀ ਖਰਾਬ ਹੋਈ ਫਸਲ ਦਾ ਖੇਤ ਮਜ਼ਦੂਰਾਂ ਨੂੰ ਮਿਲਣ ਵਾਲੇ ਮੁਆਵਜ਼ੇ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਸ਼੍ਰੀ ਜਸਪ੍ਰੀਤ ਸਿੰਘ ਨੇ ਸਮੂਹ ਐਸ.ਡੀ.ਐਮਜ਼ ਨੂੰ ਜ਼ਿਲਾ ਮਾਨਸਾ ਦੇ ਯੋਗ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਲਈ 10 ਦਿਨਾਂ ਦੇ ਅੰਦਰ ਸੂਚੀ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ।  ਡਿਪਟੀ ਕਮਿਸ਼ਨਰ  ਨੇ ਸਮੂਹ ਐਸਡੀਐਮਜ਼ ਨੂੰ ਪਿੰਡ ਪੱਧਰ ’ਤੇ ਸਬ ਕਮੇਟੀਆ ਬਣਾ ਕੇ ਸਮਾਂਬੱਧ ਅਤੇ ਯੋਗ ਲਾਭਪਾਤਰੀਆਂ ਦੀ ਸ਼ਨਾਖਤ ਕਰਕੇ ਕਾਰਵਾਈ ਅਮਲ ’ਚ ਲਿਆਉਣ ਲਈ ਕਿਹਾ। ਉਨਾਂ ਕਿਹਾ ਕਿ ਖਰਾਬੇ ਦਾ 10 ਫੀਸਦੀ ਮੁਆਵਜ਼ਾ ਖੇਤ ਮਜ਼ਦੂਰਾਂ ਨੂੰ ਸ਼ਨਾਖਤ ਤੋਂ ਬਾਅਦ ਮਿਲਣਯੋਗ ਹੋਵੇਗਾ। ਉਨਾਂ ਕਿਹਾ ਕਿ ਜ਼ਿਲੇ ਦਾ ਕੋਈ ਵੀ ਯੋਗ ਲਾਭਪਾਤਰੀ ਰਾਜ ਸਰਕਾਰ ਵੱਲੋਂ ਮਿਲਣ ਵਾਲੀ ਮੁਆਵਜ਼ੇ ਦੀ ਵਿੱਤੀ ਸਹਾਇਤਾ ਤੋਂ ਵਾਂਝਾ ਨਾ ਰਹੇ। ਇਸ ਤੋਂ ਪਹਿਲਾ ਜਸਪ੍ਰੀਤ ਸਿੰਘ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ’ਤੇ ਨਜ਼ਾਇਜ਼ ਕਬਜ਼ਿਆ ਨੂੰ ਹਟਾਉਣ ਲਈ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਉਨਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਤੋਂ ਬਾਹਰ ਹੋ ਕੇ ਕੀਤੀ ਕਿਸੇ ਵੀ ਨਜ਼ਾਇਜ਼ ਉਸਾਰੀ ਨੂੰ  ਬਰਦਾਸ਼ਤ ਨਹੀ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਐਸ.ਡੀ.ਐਮ ਸਰਦੂਲਗੜ ਮਨੀਸਾ ਰਾਣਾ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ,  ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨਵਨੀਤ ਜੋਸੀ, ਖੇਤੀਬਾੜੀ ਅਫ਼ਸਰ ਮਨਜੀਤ ਸਿੰਘ ਸਮੇਤ ਸਮੂਹ ਬੀ.ਡੀ.ਪੀ.ਓਜ਼ ਅਤੇ ਤਹਿਸੀਲਦਾਰ ਹਾਜ਼ਰ ਸਨ।

Leave a Reply

Your email address will not be published. Required fields are marked *

Visitor : Visitor