ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਚਿੱਠੀ ਵਿਚ ਜੈਸ਼-ਏ-ਮੁਹੰਮਦ ਦਾ ਜ਼ਿਕਰ ਹੈ।
ਇਹ ਚਿੱਠੀ ਸੁਲਤਾਨਪੁਰ ਦੇ ਸਟੇਸ਼ਨ ਮਾਸਟਰ ਨੂੰ ਮਿਲੀ ਹੈ। ਚਿੱਠੀ ਦੇ ਜਰੀਏ ਹਮਲੇ ਦੀ ਧਮਕੀ ਦਿੱਤੀ ਗਈ ਹੈ। ਉਸ ਨੇ ਅੱਗੇ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਹੈ। ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਚਿੱਠੀ ਵਿਚ ਪੰਜਾਬ ਦੇ ਧਾਰਮਿਕ ਸਥਾਨਾਂ ਦਾ ਵੀ ਜਿਕਰ ਹੈ। ਉਨ੍ਹਾਂ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

