7 ਗ੍ਰਾਮ ਹੈੈਰੋਇਨ , 150 ਲੀਟਰ ਲਾਹਣ ਅਤੇ 40 ਬੋਤਲਾਂ ਸ਼ਰਾਬ ਕੀਤੀ ਬਰਾਮਦ
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 29 ਅਪ੍ਰੈਲ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਸੀਆਈਏ ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਦੀਪਕ ਕੁਮਾਰ ਉਰਫ ਸੈਂਟੀ ਪੁੱਤਰ ਸੂਰਜਭਾਨ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 6 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਸ:ਥ: ਅਮਰੀਕ ਸਿੰੰਘ ਇੰਚਾਰਜ ਪੁਲਿਸ ਚੌੌਕੀ ਕੋਟਧਰਮੂ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਮੁਲਜ਼ਮ ਗੁਰਸੇਵਕ ਸਿੰਘ ਪੁੱਤਰ ਲਾਲਜੀਤ ਸਿੰਘ ਵਾਸੀ ਕੋੋਟਧਰਮੂ ਨੂੰ ਕਾਬੂ ਕਰਕੇ ਉਸ ਪਾਸੋੋਂ 1 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੇ ਸ:ਥ: ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਕੇਵਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਰਿਊਦ ਕਲਾਂ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਬੋੋਹਾ ਦੀ ਪੁਲਿਸ ਪਾਰਟੀ ਵੱਲੋਂ ਸੁਰਜੀਤ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਬੀਰੇਵਾਲਾ ਡੋਗਰਾ ਨੂੰ ਮੋੋਟਰਸਾਈਕਲ ਬਜਾਜ ਸੀਟੀ 100 ਬਿਨਾ ਨੰਬਰੀ ਸਮੇਤ ਕਾਬੂ ਕਰਕੇ 40 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰਹੇਗੀ ।
