ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 30 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਪੀਓਜ਼ ( ਮੁਜਰਮ-ਇਸ਼ਤਿਹਾਰੀ ) ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਇਸ ਦੇ ਤਹਿਤ ਮੁਜਰਮ ਇਸ਼ਤਿਹਾਰੀ ਮੱਖਣ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸੇਖਪੁਰਾ ਜਿਸਦੇ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 23.02.2019 ਅ/ਧ 21/61/85 ਐਨਡੀਪੀਐਸ ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਨਵਜੋੋਤ ਕੌੌਰ, ਸਪੈਸ਼ਲ ਕੋੋਰਟ ਮਾਨਸਾ ਵੱਲੋਂ ਇਸਨੂੰ ਮਿਤੀ 6.04.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਮੁਲਜ਼ਮ ਵੱਲੋੋਂ ਲਗਾਤਾਰ ਗੈਰਹਾਜ਼ਰ ਹੋੋਣ ਕਰਕੇ ਮਾਨਯੋੋਗ ਅਦਾਲਤ ਵੱਲੋੋਂ ਇਸਦੇ ਵਿਰੁੱਧ ਇੱਕ ਹੋੋਰ ਮੁਕੱਦਮਾ ਨੰ: 78 ਮਿਤੀ 14.04.2022 ਅ/ਧ 174-ਏ ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕਰਾਇਆ ਗਿਆ ਸੀ। ਐਸਆਈ ਗੁਰਪ੍ਰੀਤ ਸਿੰਘ ਇੰਚਾਰਜ ਪੁਲਿਸ ਚੌਕੀ ਬਹਿਨੀਵਾਲ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਜੁਡੀਸ਼ੀਅਲ ਜੇਲ੍ਹ ਬੰਦ ਕਰਾਇਆ ਗਿਆ ਹੈ।
