ਬਿਊਰੋ , ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਵਿੱਚ ਹੀ ਬੇਹਿਸਾਬਾ ਕਰਜ਼ਾ ਚੁੱਕਣ ਬਾਰੇ ਕਥਿਤ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰ ਲਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਸੋਚ ਸਮਝ ਕੇ ਕਰਜ਼ਾ ਚੁੱਕਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ”ਮਾਨ ਸਾਹਬ ਥੋੜ੍ਹਾ ਧਿਆਨ ਨਾਲ ਚੱਲੋ, ਕਰਜ਼ਾ ਮੋੜਨਾ ਵੀ ਪੈਂਦਾ ਹੈ। ਕੇਜਰੀਵਾਲ ਨੇ ਜਿਹੜਾ 54000 ਕਰੋੜ ਦਾ ਇੰਤਜ਼ਾਮ ਕੀਤਾ ਸੀ ਉਸਦਾ ਕੀ ਹੋਇਆ ? ਉਹ ਵੀ ਪੁੱਛ ਲਓ ਨਹੀਂ ਤਾਂ ਛੇ ਮਹੀਨਿਆਂ ਵਿੱਚ ਵਿੱਤੀ ਐਮਰਜੈਂਸੀ ਦੇ ਹਾਲਾਤ ਬਣ ਰਹੇ ਹਨ।
ਦੱਸ ਦੇਈਏ ਕਿ ਭਗਵੰਤ ਸਰਕਾਰ ਉਤੇ ਦੋਸ਼ ਲੱਗ ਰਹੇ ਹਨ ਕਿ ਉਸ ਨੇ ਪਿਛਲੇ ਕੁਝ ਦਿਨਾਂ ਵਿਚ ਕਰੋੜਾਂ ਦਾ ਕਰਜ਼ਾ ਚੁੱਕਿਆ ਹੈ। ਸੋਸ਼ਲ ਮੀਡੀਆ ਉਤੇ ਇਕ ਪੋਸਟ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਨ ਸਰਕਾਰ ਨੇ 27 ਅਪ੍ਰੈਲ ਤੱਕ 7000 ਕਰੋੜ ਦਾ ਕਰਜ਼ਾ ਚੁੱਕਿਆ।
ਇਸ ਵਿੱਚ 10 ਅਤੇ 17 ਮਾਰਚ ਨੂੰ 1500 ਕਰੋੜ ਦਾ ਕਰਜਾ ਚੁੱਕਿਆ ਹੈ। 24 ਮਾਰਚ ਨੂੰ 2500 ਕਰੋੜ ਦਾ ਕਰਜ਼ਾ ਲਿਆ ਹੈ। ਵਿਰੋਧੀ ਧਿਰਾਂ ਸਰਕਾਰ ਨੂੰ ਇਸ ਮੁੱਦੇ ਉਤੇ ਘੇਰ ਰਹੀਆਂ ਹਨ।

