10 ਗ੍ਰਾਮ ਹੈੈਰੋਇਨ ਸਮੇਤ ਮੋੋਟਰਸਾਈਕਲ, 70 ਲੀਟਰ ਲਾਹਣ, 25 ਬੋਤਲਾਂ ਸ਼ਰਾਬ ਨਜਾਇਜ਼ ਅਤੇ 12 ਬੋਤਲਾਂ ਬੀਅਰ ਕੀਤੀ ਬਰਾਮਦ
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ,1 ਮਈ 2022 ( ਪ੍ਰਾਈਮ ਪੋਸਟ ਪੰਜਾਬ ) : ਐੱਸ ਐੱਸ ਪੀ ਮਾਨਸਾ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੇ ਸ:ਥ: ਕੌੌਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਵਿੱਕੀ ਪੁੱਤਰ ਪੱਪੂ ਅਤੇ ਵਿਕਰਮਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਮਾਨਸਾ ਨੂੰ ਮੋੋਟਰਸਾਈਕਲ ਬਜਾਜ ਪਲਟੀਨਾ ਨੰ: ਪੀਬੀ31ਆਰ-4473 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 8 ਗ੍ਰਾਮ ਹੈਰੋਇਨ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਲਜ਼ਮ ਸੇਵਕ ਪੁੱਤਰ ਸੱਤਪਾਲ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 2 ਗ੍ਰਾਮ ਹੈਰੋਇਨ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਇਸੇ ਤਰ੍ਹਾਂ ਸੀਆਈਏ ਸਟਾਫ ਮਾਨਸਾ ਦੇ ਸ:ਥ: ਉਜਾਗਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਭਗਵਾਨ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 70 ਲੀਟਰ ਲਾਹਣ, 15 ਬੋਤਲਾਂ ਸ਼ਰਾਬ ਨਜਾਇਜ਼ ਅਤੇ 12 ਬੋਤਲਾਂ ਬੀਅਰ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੰਤੋੋਖ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ।

