25 ਗ੍ਰਾਮ ਹੈਰੋਇਨ , 100 ਨਸ਼ੀਲੀ ਗੋਲੀਆਂ, 4 ਕਿਲੋ ਭੁੱਕੀ ਚੂਰਾ ਪੋਸਤ, 50 ਲੀਟਰ ਲਾਹਣ ਸਮੇਤ 2 ਮੋਟਰਸਾਈਕਲ ਕੀਤੇ ਬਰਾਮਦ
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ,3 ਮਈ 2022 ( ਪ੍ਰਾਈਮ ਪੋਸਟ ਪੰਜਾਬ ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਪਰਦੀਪ ਸਿੰਘ ਉਰਫ ਸੋਨੀ ਪੁੱਤਰ ਹੰਸ ਰਾਜ ਵਾਸੀ ਸਿਰਸਾ (ਹਰਆਿਣਾ) ਨੂੰ ਮੋਟਰਸਾਈਕਲ TVS SPORT ਨੰਬਰੀ HR-24-M 2723 ਸਮੇਤ ਕਾਬੂ ਕਰਕੇ ਉਸ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ ਰਜਸਿਟਰ ਕਰਵਾਇਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋ ਕੀਰਤਨ ਪੁੱਤਰ ਪੱਪੂ ਵਾਸੀ ਬੁਢਲ਼ਾਡਾ ਨੂੰ ਕਾਬੂ ਕਰਕੇ ਉਸ ਪਾਸੋਂ 100 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ । ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਬਲਵੀਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਮਾਖਾ ਨੂੰ ਮੋਟਰਸਾਇਕਲ ਨੰਬਰੀ PB31C 9964 ਸਮੇਤ ਕਾਬੂ ਕਰਕੇ ਉਸ ਪਾਸੋ 4 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ।

ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਚੌਕੀ ਕੋਟ-ਧਰਮੂ (ਥਾਣਾ ਸਦਰ ਮਾਨਸਾ) ਦੀ ਪੁਲਿਸ ਪਾਰਟੀ ਵੱਲੋਂ ਸਿਮਰਨ ਸਿੰਘ ਉਰਫ ਗੱਗੀ ਪੁੱਤਰ ਬੋਘਾ ਸਿੰਘ ਵਾਸੀ ਉੱਡਤ ਭਗਤ ਰਾਮ ਨੂੰ ਕਾਬੂ ਕਰਕੇ ਉਸ ਪਾਸੋਂ 50 ਲੀਟਰ ਲਾਹਣ ਬਰਾਮਦ ਕਰਵਾਕੇ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ ਰਜਸਿਟਰ ਕਰਵਾਇਆ ਗਿਆ ਹੈ ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

