Visitor : Visitor
,

ਚਿੱਟੇ ਨੇ ਲਿਖੇ ਅੱਜ ਇੱਕ  ਹੋਰ ਪਰਿਵਾਰ ਦੇ ਕਾਲੇ ਲੇਖ,  ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਫਾਜ਼ਿਲਕਾ – ਪੰਜਾਬ ਸਰਕਾਰ ਦੀਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਗੱਲਾਂ ਸਿਰਫ਼ ਗੱਲਾਂ ਹੀ ਬਣਕੇ ਰਹਿ ਗਈਆਂ। ਪੰਜਾਬ ਵਿੱਚ ਨਸ਼ਿਆਂ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦਿਨ-ਬ-ਦਿਨ ਮਾਵਾਂ ਦੇ ਲਾਡਲਿਆਂ ਦੀਆਂ ਲਾਸ਼ਾਂ ਲਾਵਾਰਿਸ ਹਾਲਤ ‘ਚ ਸੜਕਾਂ ‘ਤੇ ਪਈਆਂ ਮਿਲ ਰਹੀਆਂ ਹਨ। ਬੇਲਗਾਮ ਨਸ਼ੇ ‘ਤੇ ਕੋਈ ਸ਼ਿਕੰਜਾ ਕੱਸਦਾ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਫਾਜ਼ਿਲਕਾ – ਪੰਜਾਬ ਸਰਕਾਰ ਦੀਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਗੱਲਾਂ ਸਿਰਫ਼ ਗੱਲਾਂ ਹੀ ਬਣਕੇ ਰਹਿ ਗਈਆਂ। ਪੰਜਾਬ ਵਿੱਚ ਨਸ਼ਿਆਂ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦਿਨ-ਬ-ਦਿਨ ਮਾਵਾਂ ਦੇ ਲਾਡਲਿਆਂ ਦੀਆਂ ਲਾਸ਼ਾਂ ਲਾਵਾਰਿਸ ਹਾਲਤ ‘ਚ ਸੜਕਾਂ ‘ਤੇ ਪਈਆਂ ਮਿਲ ਰਹੀਆਂ ਹਨ। ਬੇਲਗਾਮ ਨਸ਼ੇ ‘ਤੇ ਕੋਈ ਸ਼ਿਕੰਜਾ ਕੱਸਦਾ ਨਜ਼ਰ ਨਹੀਂ ਆ ਰਿਹਾ।
ਜਲਾਲਾਬਾਦ ਦੇ ਪਿੰਡ ਜਲੇਵਾਲਾ ਦਾ ਇੱਕ ਨੌਜਵਾਨ ਚਿੱਟੇ ਦੀ ਭੇਟ ਚੜ੍ਹ ਗਿਆ।  ਅੱਜ ਉਸ ਦੀ ਲਾਸ਼ ਪਿੰਡ ਫੱਤੂਵਾਲਾ ਦੀ ਇੱਕ ਗਲੀ ਵਿੱਚੋਂ ਲਾਵਾਰਸ ਹਾਲਤ ਵਿੱਚ ਮਿਲੀ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਚੋਂ ਪੋਸਟਮਾਰਟਮ ਲਈ ਭੇਜ ਦਿੱਤੀ  ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਓਮ ਪ੍ਰਕਾਸ਼ (30) ਨਾਂ ਦਾ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਨਸ਼ਾ ਕਰ ਰਿਹਾ ਸੀ। ਪਰ ਪਿਛਲੇ ਇੱਕ ਮਹੀਨੇ ਤੋਂ ਉਹ ਫਿਰੋਜ਼ਪੁਰ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਪਰ ਅੱਜ ਫਿਰ ਨੌਜਵਾਨ ਨੇ ਚਿੱਟੇ ਦਾ ਸੇਵਨ ਕੀਤਾ। ਚਿੱਟੇ ਦੀ ਓਵਰਡੋਜ਼ ਕਰਨ ਕਾਰਨ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਮਾਂ ਵਿੱਦਿਆ ਬਾਈ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਕਿਸੇ ਦਾ ਫੋਨ ਆਇਆ ਸੀ। ਜਿਸ ਤੋਂ ਬਾਅਦ ਨੌਜਵਾਨ ਘਰੋਂ ਚਲਾ ਗਿਆ। ਬਾਅਦ ਵਿਚ ਉਸ ਦੀ ਮੌਤ ਦੀ ਖ਼ਬਰ ਆਈ। ਉਸ ਨੇ ਦੱਸਿਆ ਕਿ ਉਸ ਦਾ ਲੜਕਾ ਨਸ਼ਾ ਛੱਡਣ ਲਈ ਪਿਛਲੇ ਇੱਕ ਮਹੀਨੇ ਤੋਂ ਇਲਾਜ ਅਧੀਨ ਸੀ।
ਪੁਲਿਸ ਅਧਿਕਾਰੀ ਗੁਰਜੰਟ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਜਦੋਂ ਉਸ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। 

Leave a Reply

Your email address will not be published. Required fields are marked *

Visitor : Visitor