165 ਗ੍ਰਾਮ ਹੈੈਰੋਇਨ ਸਮੇਤ ਕਾਰ ਅਤੇ 52,000/- ਰੁਪਏ ਡਰੱਗ ਮਨੀ, 1500 ਨਸ਼ੀਲੀ ਗੋੋਲੀਆਂ ਅਤੇ 17 ਕਿਲੋੋਗ੍ਰਾਮ ਭੁੱਕੀ ਪੋੋਸਤ ਡੋੋਡੇ ਸਮੇਤ ਮੋੋਟਰਸਾਈਕਲ ਬਰਾਮਦ
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ,4 ਮਈ 2022 ( ਪ੍ਰਾਈਮ ਪੋਸਟ ਪੰਜਾਬ ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਜਿਸ ਦੇ ਤਹਿਤ ਐਸਆਈ ਪ੍ਰਿਤਪਾਲ ਸਿੰਘ ਇੰਚਾਰਜ ਸੀਆਈਏ ਸਟਾਫ ਮਾਨਸਾ ਦੀ ਨਿਗਰਾਨੀ ਹੇਠ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਨਵਨੀਤ ਸਿੰਘ ਉਰਫ ਨਵੀ ਪੁੱਤਰ ਜਰਨੈਲ ਸਿੰਘ ਵਾਸੀ ਠਸਕਾ (ਹਰਿਆਣਾ) ਹਾਲ ਮਾਨਸਾ ਅਤੇ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਬਲਵੀਰ ਸਿੰਘ ਵਾਸੀ ਮਾਨਸਾ ਨੂੰ ਵੋਕਸਵੈਗਨ ਕਾਰ ਨੰ: ਡੀਐਲ3ਸੀਬੀ ਡਬਲਯੂ-0158 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 150 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ, ਜਿਹਨਾਂ ਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਐਸਆਈ ਹਰਭਜਨ ਸਿੰਘ ਇੰਚਾਰਜ ਐਂਟੀ ਨਾਰਕੋੋਟਿਕਸ ਸੈਲ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋੋਂ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਦੁੱਲਾ ਸਿੰਘ ਵਾਸੀ ਜੁਵਾਹਰਕੇ ਨੂੰ ਐਕਟਿਵਾ ਸਕੂਟਰੀ ਨੰ: ਪੀਬੀ31ਯੂ-2353 ਸਮੇਤ ਕਾਬੂ ਕਰਕੇ ਉਸ ਪਾਸੋੋਂ 15 ਗ੍ਰਾਮ ਹੈਰੋਇਨ ਅਤੇ 52,000/- ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਸਕੂਟਰੀ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

ਇਸੇ ਤਰ੍ਹਾਂ ਥਾਣਾ ਬੋਹਾ ਦੇ ਸ:ਥ: ਸੁਖਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਲਜ਼ਮ ਸੀਮਾ ਬਾਈ ਪਤਨੀ ਕਾਲਾ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 1500 ਨਸ਼ੀਲੀ ਗੋਲੀਆਂ (550 ਅਲਪ੍ਰਾਸੇਫ 950 ਟਰਾਮਾਡੋੋਲ) ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਬੋਹਾ ਦੇ ਹੀ ਸ:ਥ: ਪਾਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਲਜ਼ਮਾਂ ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਗੁਰਦੇਵ ਸਿੰਘ ਅਤੇ ਸੋਨੂੰ ਸਿੰਘ ਪੁੱਤਰ ਸਰਵਣ ਸਿੰਘ ਵਾਸੀਅਨ ਸੈਦੇਵਾਲਾ ਨੂੰ ਮੋੋਟਰਸਾਈਕਲ ਪਲਟੀਨਾ ਨੰੰ: ਪੀਬੀ50ਬੀ-3443 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 17 ਕਿਲੋੋਗ੍ਰਾਮ ਭੁੱਕੀ ਡੋੋਡੇ ਪੋੋਸਤ ਦੀ ਬਰਾਮਦਗੀ ਹੋੋਣ ਤੇ ਉਹਨਾਂ ਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤੇ ਜਾਣਗੇ ਜਿਨ੍ਹਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

