Visitor : Visitor
,

ਬਟਾਲਾ ‘ਚ ਸਕੂਲ ਬੱਸ ਖੇਤਾਂ ਵਿੱਚ ਲੱਗੀ ਅੱਗ ਦੀ ਲਪੇਟ ‘ਚ ਆਈ, 7 ਬੱਚੇ ਝੁਲਸੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ ਵਿੱਚ ਆ ਗਈ। ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਹਾਦਸਾ ਵਾਪਰਿਆ ਹੈ।ਨਾੜ ਦੀ ਅੱਗ ਦੇ ਕਾਰਨ ਫੈਲੇ ਧੂੰਏਂ ਕਾਰਨ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਖੇਤਾਂ ਵਿਚ ਪਲਟ ਗਈ। ਮਿਲੀ ਜਾਣਕਾਰੀ…

ਬਿਊਰੋ, ਪ੍ਰਾਈਮ ਪੋਸਟ ਪੰਜਾਬ  

ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ ਵਿੱਚ ਆ ਗਈ। ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਹਾਦਸਾ ਵਾਪਰਿਆ ਹੈ।
ਨਾੜ ਦੀ ਅੱਗ ਦੇ ਕਾਰਨ ਫੈਲੇ ਧੂੰਏਂ ਕਾਰਨ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਖੇਤਾਂ ਵਿਚ ਪਲਟ ਗਈ।

ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਨਿੱਜੀ ਸਕੂਲ ਦੀ ਬੱਸ ਹਾਦਸੇ ਪਿੱਛੋਂ ਅੱਗ ਦੀ ਲਪੇਟ ਵਿਚ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ।

ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਬਾਅਦ ਦੁਪਹਿਰ ਛੁੱਟੀ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ, ਜਦੋਂ ਬੱਸ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਬੱਸ ਦਾ ਚਾਲਕ ਧੂੰਏਂ ਕਾਰਨ ਕੁੱਝ ਵੀ ਵਿਖਾਈ ਨਾ ਦੇਣ ਕਾਰਨ ਸੰਤੁਲਨ ਗਵਾ ਬੈਠਾ ਅਤੇ ਬੱਸ ਖੇਤਾਂ ਵਿੱਚ ਜਾ ਪਲਟੀ।ਜਿਨ੍ਹਾਂ ਨੂੰ ਬਟਾਲਾ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor