1790 ਨਸ਼ੀਲੀ ਗੋੋਲੀਆਂ ਅਤੇ ਹਰਿਆਣਾ ਮਾਰਕਾ ਸ਼ਰਾਬ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 6 ਮਈ 2022 : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਐਸਟੀਐਫ ਮਾਨਸਾ ਦੇ ਐਸਆਈ ਮਦਨ ਗੋਪਾਲ ਸਮੇਤ ਪੁਲਿਸ ਪਾਰਟੀ ਵੱਲੋਂ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਬਿੱਟੂ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਅਨ ਖਿੱਲਣ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 1500 ਨਸ਼ੀਲੀ ਗੋਲੀਆਂ ਮਾਰਕਾ ਟਰਾਮਾਡੋੋਲ ਦੀ ਬਰਾਮਦਗੀ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਬੂਟਾ ਸਿੰਘ ਪੁੱਤਰ ਭੱਪਾ ਸਿੰਘ ਵਾਸੀ ਖੀਵਾ ਖੁਰਦ ਨੂੰ ਕਾਬੂ ਕਰਕੇ ਉਸ ਪਾਸੋੋਂ 250 ਨਸ਼ੀਲੀ ਗੋਲੀਆਂ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਜਗਸੀਰ ਸਿੰਘ ਪੁੱਤਰ ਤਾਰਾ ਰਾਮ ਵਾਸੀ ਭਗਵਾਨਪੁਰ ਹੀਂਗਣਾ ਨੂੰ ਕਾਬੂ ਕਰਕੇ ਉਸ ਪਾਸੋੋਂ 40 ਨਸ਼ੀਲੀ ਗੋਲੀਆਂ ਮਾਰਕਾ ਅਲਪ੍ਰਾਸੇਫ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਮੇਲ ਸਿੰਘ ਉਰਫ ਗੇਲਾ ਪੁੱਤਰ ਜੀਤ ਸਿੰਘ ਵਾਸੀ ਮਾਨਬੀਬੜੀਆ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ।
ਐੱਸ ਐੱਸ ਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

