800 ਗ੍ਰਾਮ ਗਾਂਜਾ ਸਮੇਤ ਕਾਰ, 295 ਨਸ਼ੀਲੀ ਗੋੋਲੀਆਂ, 73 ਬੋਤਲਾਂ ਸ਼ਰਾਬ, 50 ਲੀਟਰ ਲਾਹਣ ਅਤੇ ਹੈਰੋਇਨ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 8 ਮਈ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ ਜਿਸ ਦੇ ਤਹਿਤ ਇੰਚਾਰਜ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਐਸਆਈ ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰੀਸ਼ ਕੁਮਾਰ ਪੁੱਤਰ ਸਰਦਾਰੀ ਲਾਲ ਵਾਸੀ ਸਰਦੂਲਗੜ ਨੂੰ ਸਵਿਫਟ ਕਾਰ ਨੰ: ਐਚਆਰ26ਸੀਸੀ- 2879 ਸਮੇਤ ਕਾਬੂ ਕਰਕੇ ਉਸ ਪਾਸੋੋਂ 800 ਗ੍ਰਾਮ ਗਾਂਜਾ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਥਾਣਾ ਸਦਰ ਬੁਢਲਾਡਾ ਦੇ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਸਵੀਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕੰਮੇਆਣਾ (ਜਿਲ੍ਹਾ ਫਰੀਦਕੋਟ) ਨੂੰ ਕਾਬੂ ਕਰਕੇ ਉਸ ਪਾਸੋੋਂ 295 ਨਸ਼ੀਲੀ ਗੋਲੀਆਂ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਇੰਦਰਜੀਤ ਕੌੌਰ ਪਤਨੀ ਅਮਰੀਕ ਸਿੰਘ ਵਾਸੀ ਬਰਨਾਲਾ ਹਾਲ ਆਬਾਦ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 1 ਗ੍ਰਾਮ ਹੈੈਰੋਇਨ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਸਤਨਾਮ ਸਿੰਘ ਪੁੱਤਰ ਕੁੰਡਾ ਸਿੰਘ ਵਾਸੀ ਭਾਦੜਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਗਈ।

ਥਾਣਾ ਸਿਟੀ ਬੁਢਲਾਡਾ ਦੀ ਹੀ ਪੁਲਿਸ ਪਾਰਟੀ ਵੱਲੋਂ ਪੰਕਜ ਕੁਮਾਰ ਪੁੱਤਰ ਬਲਰਾਮ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ।
ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਕੁਲਵੰਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਖੁੰਬਰ ਥਾਣਾ ਰਤੀਆ (ਹਰਿਆਣਾ ) ਨੂੰ ਕਾਬੂ ਕਰਕੇ 25 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਕਰਾਇਆ ਗਿਆ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਸੁਖਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਲਕੋੋਂ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਫੀਆ (ਪੰਜਾਬ) ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

