Visitor : Visitor
,

ਮੋਹਾਲੀ ਪੁਲਿਸ ਇੰਟੈਲੀਜੈਂਸ ਦਫ਼ਤਰ ਦੀ ਬਿਲਡਿੰਗ ‘ਚ ਧਮਾਕਾ, ਗ੍ਰਨੇਡ ਅਟੈਕ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਹਾਲੀ :  ਮੋਹਾਲੀ ਸੈਕਟਰ-77 ‘ਚ ਇੰਟੈਲੀਜੈਂਸ ਦਫ਼ਤਰ ਦੀ ਬਿਲਡਿੰਗ ਦੇ ਤੀਸਰੇ ਫਲੋਰ ‘ਤੇ ਜ਼ਬਰਦਸਤ ਧਮਾਕੇ ਦੀ ਆਵਾਜ਼ ਸੁਣਾਈ ਦੇਣ ਨਾਲ ਹੜਕੰਪ ਮਚ ਗਿਆ। ਦੱਸਿਆ ਜਾਂਦਾ ਹੈ ਕਿ ਆਰਪੀਜੀ (ਰਾਕੇਟ ਪ੍ਰੋਪੇਨਲ ਗ੍ਰਨੇਡ) ਡਿੱਗਿਆ ਤੇ ਇਸ ਨਾਲ ਧਮਾਕੇ ਵਰਗੀ ਆਵਾਜ਼ ਆਈ। ਧਮਾਕਾ ਦੇਰ ਸ਼ਾਮ ਕਰੀਬ 7.45 ਵਜੇ ਹੋਇਆ। ਪੁਲਿਸ ਦਾ ਕਹਿਣਾ ਹੈ ਕਿ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਮੋਹਾਲੀ :  ਮੋਹਾਲੀ ਸੈਕਟਰ-77 ‘ਚ ਇੰਟੈਲੀਜੈਂਸ ਦਫ਼ਤਰ ਦੀ ਬਿਲਡਿੰਗ ਦੇ ਤੀਸਰੇ ਫਲੋਰ ‘ਤੇ ਜ਼ਬਰਦਸਤ ਧਮਾਕੇ ਦੀ ਆਵਾਜ਼ ਸੁਣਾਈ ਦੇਣ ਨਾਲ ਹੜਕੰਪ ਮਚ ਗਿਆ। ਦੱਸਿਆ ਜਾਂਦਾ ਹੈ ਕਿ ਆਰਪੀਜੀ (ਰਾਕੇਟ ਪ੍ਰੋਪੇਨਲ ਗ੍ਰਨੇਡ) ਡਿੱਗਿਆ ਤੇ ਇਸ ਨਾਲ ਧਮਾਕੇ ਵਰਗੀ ਆਵਾਜ਼ ਆਈ। ਧਮਾਕਾ ਦੇਰ ਸ਼ਾਮ ਕਰੀਬ 7.45 ਵਜੇ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਗ੍ਰਨੇਡ ਨਹੀਂ ਫਟਿਆ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਅਤੇ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਗ੍ਰਨੇਡ ਹਮਲੇ ਕਾਰਨ ਇਮਾਰਤ ਦੀ ਤੀਜੀ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਕੰਧ ਵੀ ਨੁਕਸਾਨੀ ਗਈ।

ਸਵੇਰ ਤੋਂ ਸਰਚ ਆਪਰੇਸ਼ਨ ਜਾਰੀ, ਅਜੇ ਤਕ ਕੋਈ ਸੁਰਾਗ ਨਹੀਂ

ਅੱਜ ਸਵੇਰ ਤੋਂ ਹੀ ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ। ਪੁਲਿਸ ਵੱਲੋਂ ਇੰਟੈਲੀਜੈਂਸ ਦਫ਼ਤਰ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਅਜੇ ਤਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇੰਟੈਲੀਜੈਂਸ ਦਫਤਰ ਦੀ ਇਮਾਰਤ ‘ਤੇ ਗ੍ਰਨੇਡ ਕਿੱਥੋਂ ਦਾਗਿਆ ਗਿਆ। ਪੂਰੇ ਇਲਾਕੇ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਦੂਜੇ ਪਾਸੇ ਮੁਹਾਲੀ ਦੇ ਐਸਪੀ (ਹੈੱਡਕੁਆਰਟਰ) ਰਵਿੰਦਰ ਪਾਲ ਸਿੰਘ ਨੇ ਕਿਹਾ ਹੈ ਕਿ ਇੰਟੈਲੀਜੈਂਸ ਹੈੱਡ ਕੁਆਰਟਰ ਦੀ ਇਮਾਰਤ ’ਤੇ ਮਾਮੂਲੀ ਹਮਲਾ ਹੋਇਆ ਹੈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਖਿੜਕੀ ਟੁੱਟੀ ਹੋਈ ਹੈ ਪਰ ਅੰਦਰੋਂ ਕੋਈ ਨੁਕਸਾਨ ਨਹੀਂ ਹੋਇਆ। ਰੋਡ ਤੋਂ ਹਮਲਾ ਹੋਇਆ ਸੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਤੇ ਖੁਫੀਆ ਵਿਭਾਗ ਦੇ ਸਾਰੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਪੁਲਿਸ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦੇਰ ਰਾਤ ਸੋਹਾਣਾ ਪੁਲਿਸ ਥਾਣੇ ‘ਚ ਪਰਚਾ ਦਰਜ ਕਰ ਲਿਆ ਗਿਆ। ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਕੀ ਇਹ ਅੱਤਵਾਦੀ ਹਮਲਾ ਸੀ ਤਾਂ ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਦੀ ਜਾਂਚ ਕਰ ਰਹੇ ਹਾਂ। ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਕਿਹਾ ਜਾ ਰਿਹਾ ਹੈ ਕਿ ਇਮਾਰਤ ਨੂੰ ਉਡਾਉਣ ਲਈ ਗ੍ਰਨੇਡ ਸੁੱਟਿਆ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀਜੀਪੀ ਤੋਂ ਪੂਰੀ ਘਟਨਾ ਦੀ ਰਿਪੋਰਟ ਮੰਗੀ ਹੈ। ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਗ੍ਰਨੇਡ ਫਟ ਜਾਂਦਾ ਤਾਂ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਸੀ ਅਤੇ ਆਲੇ-ਦੁਆਲੇ ਨੂੰ ਵੀ ਕਾਫੀ ਨੁਕਸਾਨ ਹੋ ਸਕਦਾ ਸੀ।

Leave a Reply

Your email address will not be published. Required fields are marked *

Visitor : Visitor