Visitor : Visitor

ਨਸ਼ਾ ਰਹਿਤ ਸਮਾਜ ਸਿਰਜਣ ਲਈ ਮਾੜੇ ਅਨਸਰਾਂ ਦੀ ਸ਼ਨਾਖਤ ਕੀਤੀ ਜਾਵੇ-ਡਿਪਟੀ ਕਮਿਸ਼ਨਰ

ਡੈਪੋ ਅਤੇ ਬੱਡੀਜ਼ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀ ਵਰਗ ਨੂੰ ਕਰਵਾਇਆ ਜਾਵੇ ਜਾਣੂ  ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 10 ਮਈ ( ਪ੍ਰਾਈਮ ਪੋਸਟ ਪੰਜਾਬ ) :  ਨਸ਼ਾ ਰਹਿਤ ਸਮਾਜ ਸਿਰਜਣ ਅਤੇ ਨੌਜਵਾਨ ਪੀੜੀ ਨੂੰ ਸਿਹਤਮੰਦ ਜਿੰਦਗੀ ਜਿਊਣ ਦਾ ਸੁਨੇਹਾ ਦੇਣ ਲਈ ਰਾਜ ਸਰਕਾਰ ਵੱਲੋਂ ਠੋਸ ਕਦਮ ਪੁੱਟੇ ਜਾ ਰਹੇ ਹਨ। ਡਿਪਟੀ…

ਡੈਪੋ ਅਤੇ ਬੱਡੀਜ਼ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀ ਵਰਗ ਨੂੰ ਕਰਵਾਇਆ ਜਾਵੇ ਜਾਣੂ 

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 10 ਮਈ ( ਪ੍ਰਾਈਮ ਪੋਸਟ ਪੰਜਾਬ ) :  ਨਸ਼ਾ ਰਹਿਤ ਸਮਾਜ ਸਿਰਜਣ ਅਤੇ ਨੌਜਵਾਨ ਪੀੜੀ ਨੂੰ ਸਿਹਤਮੰਦ ਜਿੰਦਗੀ ਜਿਊਣ ਦਾ ਸੁਨੇਹਾ ਦੇਣ ਲਈ ਰਾਜ ਸਰਕਾਰ ਵੱਲੋਂ ਠੋਸ ਕਦਮ ਪੁੱਟੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹੇ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਮਾੜੇ ਅਨਸਰਾਂ ਦੀ ਪਹਿਚਾਣ ਕਰਕੇ ਕਾਰਵਾਈ ਕਰਨ ਦੇ ਮੰਤਵ ਨਾਲ ਅਹਿਮ ਮੀਟਿੰਗ ਕੀਤੀ।  ਡਿਪਟੀ ਕਮਿਸ਼ਨਰ  ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਗੈਰਕਾਨੂੰਨੀ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਿਲ ਵਿਅਕਤੀਆਂ ਜਾਂ ਅਜਿਹੀਆਂ ਥਾਵਾਂ ਦੀ ਸਨਾਖਤ ਕਰਨ ਲਈ ਕਿਹਾ।

ਉਨਾਂ ਕਿਹਾ ਕਿ ਜੇਕਰ ਜਿਲ੍ਹੇ ਅੰਦਰ ਕੋਈ ਅਜਿਹਾ ਇਲਾਕਾ ਹੋਵੇ, ਤਾਂ ਅਜਿਹੀਆਂ ਥਾਵਾਂ ’ਤੇ ਸੀਸੀਟੀਵੀ  ਕੈਮਰੇ ਲਗਾਏ ਜਾਣ, ਤਾਂ ਜੋ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ।  ਉਨਾਂ ਕਿਹਾ ਕਿ ਇਸ ਤੋਂ ਇਲਾਵਾ ਮੁਹੱਲਾ ਕਮੇਟੀਆਂ ਦਾ ਵੀ ਗਠਨ ਕੀਤਾ ਜਾਵੇ। ਉਨਾਂ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਕੋਈ ਅਜਿਹੀ ਘਟਨਾ ਸਾਹਮਣੇ ਆਉਣ ’ਤੇ ਤੁਰੰਤ ਨੇੜਲੇ ਪੁਲਿਸ ਥਾਣੇ ਜਾਂ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਦੀ ਅਪੀਲ ਕੀਤੀ।

ਉਨਾਂ ਕਾਰਜਕਾਰੀ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸਬ-ਡਵੀਜ਼ਨ ਪੱਧਰ ’ਤੇ ਖੁੱਲਣ ਵਾਲੇ ਮੁਹੱਲਾ ਕਲੀਨਿਕਾਂ ਲਈ ਢੁੱਕਵੀਆਂ ਥਾਵਾਂ ਦੀ ਜਲਦ ਚੋਣ ਕੀਤੀ ਜਾਵੇ ਤਾਂ ਜੋ ਲੋਕ ਅਸਾਨੀ ਨਾਲ ਇੱਥੇ ਪਹੁੰਚ ਕਰ ਸਕਣ। ਉਨਾਂ ਕਿਹਾ ਕਿ ਡੈਪੋ ਅਤੇ ਬਡੀਜ਼ ਮੁਹਿੰਮ ਤਹਿਤ ਸਕੂਲਾਂ ਵਿੱਚ ਗਤੀਵਿਧੀਆਂ ਕਰਵਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ, ਐਸਡੀਐਮ ਸਰਦੂਲਗੜ ਮਨੀਸ਼ਾ ਰਾਣਾ, ਐਸਡੀਐਮ ਬੁਢਲਾਡਾ ਕਾਲਾ ਰਾਮ ਕਾਂਸਲ, ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਮੌਜੂਦ ਸਨ।

Leave a Reply

Your email address will not be published. Required fields are marked *

Visitor : Visitor