180 ਸਿਗਨੇਚਰ ਕੈਪਸੂਲ, 80 ਲੀਟਰ ਲਾਹਣ, 76 ਬੋਤਲਾਂ ਸ਼ਰਾਬ, 20 ਨਸ਼ੀਲੀ ਗੋੋਲੀਆਂ ਅਤੇ 2 ਨਸ਼ੀਲੀ ਸੀਸ਼ੀਆਂ ਬਰਾਮਦ
ਜੂਆ ਐਕਟ ਤਹਿਤ 2 ਮੁਲਜ਼ਮ ਕਾਬੂ ਕਰਕੇ 5130 /- ਰੁਪਏ ਦੀ ਨਗਦੀ ਜੂਆ ਕੀਤੀ ਬਰਾਮਦ
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 10 ਮਈ ( ਪ੍ਰਾਈਮ ਪੋਸਟ ਪੰਜਾਬ ) : ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਜਸਵੰਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਲਕੋੋਂ, ਹਾਲ ਆਬਾਦ ਮੱਤੜ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋੋਂ 180 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਅ/ਧ 188 ਹਿੰ:ਦੰ: ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਿਟੀ-1 ਮਾਨਸਾ ਦੇ ਸ:ਥ: ਸਮਸੇ਼ਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਵਪ੍ਰੀਤ ਸਿੰਘ ਉਰਫ ਸ਼ਨੀ ਪੁੱਤਰ ਅਜੈਬ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 2 ਨਸ਼ੀਲੀ ਸੀਸ਼ੀਆ ਮਾਰਕਾ ਓਮਰੈਕਸ ਅਤੇ 20 ਨਸ਼ੀਲੀ ਗੋੋਲੀਆਂ ਮਾਰਕਾ ਕੈਰੀਸੋੋਮਾ ਦੀ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਰੋਹਿਤ ਕੁਮਾਰ ਉਰਫ ਟਿੱਡਾ ਪੁੱਤਰ ਸਤੀਸ਼ ਕੁਮਾਰ ਅਤੇ ਮਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀਅਨ ਮਾਨਸਾ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਇੱਕ ਮੁਲਜ਼ਮ ਰੋਹਿਤ ਕੁਮਾਰ ਨੂੰ ਕਾਬੂ ਕਰਕੇ 52 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ, ਦੂਸਰੇ ਮੁਲਜ਼ਮ ਮਨਦੀਪ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਲਾਡਾ ਰਾਮ ਪੁੱਤਰ ਦਰਸ਼ਨ ਰਾਮ ਵਾਸੀ ਰਾਮਪੁਰ ਮੰਡੇਰ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ।

ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੋਰਾ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਗੇਹਲੇ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੋਬਿੰਦ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬਰਨਾਲਾ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ ਗਈ।
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਮਨੀਸ਼ ਕੁਮਾਰ ਪੁੱਤਰ ਸੀਸ਼ਪਾਲ ਵਾਸੀ ਬਰੇਟਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੌੌਕੇ ਤੇ ਰੇਡ ਕਰਕੇ ਮੁਲਜ਼ਮ ਨੂੰ ਦੜਾ-ਸੱਟਾ ਲਗਾਉਦਿਆਂ ਕਾਬੂ ਕਰਕੇ 3500 /- ਰੁਪਏ ਦੀ ਨਗਦੀ ਜੂਆ ਬਰਾਮਦ ਕੀਤੀ । ਪੁਲਿਸ ਚੌੌਕੀ ਠੂਠਿਆਵਾਲੀ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਬਲਵਿੰਦਰ ਸਿੰਘ ਪੁੱਤਰ ਮੇਘਰਾਜ ਵਾਸੀ ਖਿਆਲਾ ਕਲਾਂ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਰੇਡ ਕਰਕੇ ਮੁਲਜਮ ਨੂੰ ਦੜਾ-ਸੱਟਾ ਲਗਾਉਦਿਆਂ ਕਾਬੂ ਕਰਕੇ 1630/- ਰੁਪਏ ਦੀ ਨਗਦੀ ਜੂਆ ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

