Visitor : Visitor
,

ਐਨਡੀਪੀਐਸ ਐਕਟ ਦੇ ਮੁਕੱਦਮੇ ਦਾ ਭਗੌੜਾ ਮੁਲਜ਼ਮ ਕੀਤਾ ਕਾਬੂ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ,10 ਮਈ 2022 (ਪ੍ਰਾਈਮ ਪੋਸਟ ਪੰਜਾਬ) : ਮਾਨਸਾ ਪੁਲਿਸ ਵੱਲੋਂ ਪੀਓਜ਼ ( ਮੁਜਰਮ ਇਸ਼ਤਿਹਾਰੀ ) ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਇਸ ਦੇ ਤਹਿਤ  ਮੁਜਰਮ ਇਸ਼ਤਿਹਾਰੀ (ਭਗੌੜਾ) ਸੁਖਦੇਵ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਕੋਟਲੀ ਖੁਰਦ (ਬਠਿੰਡਾ) ਜਿਸਦੇ ਵਿਰੁੱਧ ਮੁਕੱਦਮਾ ਨੰਬਰ 245 ਮਿਤੀ 09.8.2019…

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ,10 ਮਈ 2022 (ਪ੍ਰਾਈਮ ਪੋਸਟ ਪੰਜਾਬ) : ਮਾਨਸਾ ਪੁਲਿਸ ਵੱਲੋਂ ਪੀਓਜ਼ ( ਮੁਜਰਮ ਇਸ਼ਤਿਹਾਰੀ ) ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਇਸ ਦੇ ਤਹਿਤ  ਮੁਜਰਮ ਇਸ਼ਤਿਹਾਰੀ (ਭਗੌੜਾ) ਸੁਖਦੇਵ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਕੋਟਲੀ ਖੁਰਦ (ਬਠਿੰਡਾ) ਜਿਸਦੇ ਵਿਰੁੱਧ ਮੁਕੱਦਮਾ ਨੰਬਰ 245 ਮਿਤੀ 09.8.2019 ਅ/ਧ 15/61/85 ਐਨਡੀਪੀਐਸ ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਜਿਲ ਅਤੇ ਸੈਸ਼ਨਜ ਜੱਜ ਮਾਨਸਾ ਵੱਲੋਂ ਇਸਨੂੰ ਮਿਤੀ 04.01.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਸ:ਥ: ਬੰਤ ਸਿੰਘ ਸੀਆਈਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਮਿਤੀ 10.05.2022 ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਸਦਰ ਮਾਨਸਾ ਦੇ ਹਵਾਲੇ ਕੀਤਾ ਗਿਆ ਹੈ।

Leave a Reply

Your email address will not be published. Required fields are marked *

Visitor : Visitor