150 ਨਸ਼ੀਲੀ ਗੋੋਲੀਆਂ ਅਤੇ 16 ਨਸ਼ੀਲੀ ਸੀਸ਼ੀਆਂ ਕੀਤੀਆ ਬਰਾਮਦ
ਜੂਆ ਐਕਟ ਤਹਿਤ 8 ਮੁਲਜ਼ਮ ਕਾਬੂ ਕਰਕੇ 6100/- ਰੁਪਏ ਦੀ ਨਗਦੀ ਜੂਆ ਅਤੇ 52 ਪੱਤੇ ਤਾਸ਼ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 12 ਮਈ 2022 : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਐਸਆਈ ਜਸਪਾਲ ਚੰਦ ਸਮੇਤ ਪੁਲਿਸ ਪਾਰਟੀ ਵੱਲੋਂ ਸੁਰਜੀਤ ਸਿੰਘ ਉਰਫ ਲੁੱਦਰ ਪੁੱਤਰ ਕਰਨੈਲ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 80 ਨਸ਼ੀਲੀ ਗੋੋਲੀਆਂ ਅਤੇ 8 ਨਸ਼ੀਲੀ ਸੀਸ਼ੀਆਂ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਸੀਆਈਏ ਸਟਾਫ ਮਾਨਸਾ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਉਰਫ ਗੱਗੂ ਪੁੱਤਰ ਹਰਦਿਆਲ ਸਿੰਘ ਵਾਸੀ ਬੁਰਜ ਢਿੱਲਵਾ ਨੂੰ ਕਾਬੂ ਕਰਕੇ ਉਸ ਪਾਸੋੋਂ 70 ਨਸ਼ੀਲੀ ਗੋੋਲੀਆਂ ਅਤੇ 8 ਨਸ਼ੀਲੀ ਸੀਸ਼ੀਆਂ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਜੋੋਗਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਥਾਣਾ ਸਿਟੀ-2 ਮਾਨਸਾ ਦੇ ਸ:ਥ: ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਕੌਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਨੇੜੇ ਸਿੱਧੂ ਹਸਪਤਾਲ ਮਾਨਸਾ, ਸਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਬਿਜਲੀ ਗਰਿੱਡ ਦੀ ਬੈਕਸਾਈਡ ਮਾਨਸਾ, ਬੂਟਾ ਸਿੰਘ ਪੁੱਤਰ ਗੁਰਦਿਆਲ ਸਿੰਘ, ਹਰਦੇਵ ਸਿੰਘ ਪੁੱਤਰ ਛੋੋਟਾ ਸਿੰਘ, ਜੈਲਾ ਸਿੰਘ ਪੁੱਤਰ ਸੁਖਦੇਵ ਸਿੰਘ, ਦਰਸ਼ਨ ਸਿੰਘ ਪੁੱਤਰ ਤੇਜਾ ਸਿੰਘ, ਅਵਤਾਰ ਸਿੰਘ ਪੁੱਤਰ ਨਿਰਜੰਨ ਸਿੰਘ ਅਤੇ ਚਿੜੀਆ ਸਿੰਘ ਪੁੱਤਰ ਭਾਗ ਸਿੰਘ ਵਾਸੀਅਨ ਠੂਠਿਆਵਾਲੀ ਰੋਡ ਮਾਨਸਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਰੇਡ ਕਰਕੇ ਮੁਲਜਮਾਂ ਨੂੰ ਤਾਸ਼ ਦੇ ਪੱਤਿਆਂ ਤੇ ਪੈਸੇ ਲਗਾ ਕੇ ਜੂਆ ਖੇੇਡਦਿਆਂ ਨੂੰ ਕਾਬੂ ਕਰਕੇ 6100 /- ਰੁਪਏ ਦੀ ਨਗਦੀ ਜੂਆ ਅਤੇ 52 ਪੱਤੇ ਤਾਸ਼ ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

