1 ਲੱਖ ਰੁਪਏ ਤੋੋਂ ਵੱਧ ਕੀਮਤ ਦੇ ਚੋੋਰੀ ਦੇ 3 ਮੋੋਟਰਸਾਈਕਲ ਕੀਤੇ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ , 12 ਮਈ 2022 : ਮਾਨਸਾ ਪੁਲਿਸ ਨੇ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ 2 ਮੁਲਜ਼ਮਾਂ ਰਾਜਿੰਦਰ ਸਿੰਘ ਉਰਫ ਜਿੰਦਰੀ ਪੁੱਤਰ ਗੁਰਚਰਨ ਸਿੰਘ ਵਾਸੀ ਟੋੋਡਰਪੁਰ ਅਤੇ ਹਰਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਰਾਮਗੜ ਸਾਹਪੁਰੀਆ ਨੂੰ ਕਾਬੂ ਕੀਤਾ ਗਿਆ ਹੈ। ਜਿਹਨਾਂ ਪਾਸੋਂ ਚੋੋਰੀ ਦਾ ਬੁਲਟ ਮੋਟਰਸਾਈਕਲ ਬਿਨ੍ਹਾਂ ਨੰਬਰੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਿੰਨ੍ਹਾਂ ਦੀ ਪੁੱਛਗਿੱਛ ਤੇ ਇਹਨਾਂ ਦੀ ਨਿਸ਼ਾਨਦੇਹੀ ਤੇ ਦੋੋ ਹੋਰ ਚੋੋਰੀ ਦੇ ਮੋਟਰਸਾਈਕਲ ਬਿਨ੍ਹਾਂ ਨੰਬਰੀ ਬਰਾਮਦ ਕਰਵਾਏ ਗਏ ਹਨ। ਬਰਾਮਦ ਤਿੰਨਾਂ ਮੋਟਰਸਾਈਕਲਾਂ ਦੀ ਕੁੱਲ ਕੀਮਤ ਕਰੀਬ 1,05,000 /- ਰੁਪਏ ਬਣਦੀ ਹੈ।

ਐੱਸਐੱਸਪੀ ਮਾਨਸਾ ਦੱਸਿਆ ਕਿ ਮਿਤੀ 10.5.2022 ਨੂੰ ਥਾਣਾ ਬੋਹਾ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਨੇੜੇ ਬੱਸ ਅੱਡਾ ਬੋੋਹਾ ਮੌਜੂਦ ਸੀ ਤਾਂ ਇਤਲਾਹ ਮਿਲਣ ਤੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਨੰਬਰ 58 ਮਿਤੀ 10.05.2022 ਅ/ਧ 379, 411 ਹਿੰ:ਦੰ: ਥਾਣਾ ਬੋਹਾ ਦਰਜ਼ ਰਜਿਸਟਰ ਕੀਤਾ ਗਿਆ।
ਐਸਆਈ ਦਲਜੀਤ ਸਿੰਘ ਮੁੱਖ ਅਫਸਰ ਥਾਣਾ ਬੋਹਾ ਦੀ ਅਗਵਾਈ ਹੇਠ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋਏ ਢੁੱਕਵੀਂ ਜਗ੍ਹਾਂ ਤੇ ਨਾਕਾਬੰਦੀ ਕਰਕੇ ਦੋਨਾਂ ਮੁਲਜ਼ਮਾਂ ਰਾਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਚੋੋਰੀ ਦੇ ਬੁਲਟ ਮੋਟਰਸਾਈਕਲ ਬਿਨ੍ਹਾਂ ਨੰਬਰੀ ਸਮੇਤ ਕਾਬੂ ਕੀਤਾ। ਜਿਹਨਾਂ ਦੀ ਨਿਸ਼ਾਨਦੇਹੀ ਤੇ ਉਹਨਾਂ ਪਾਸੋਂ ਚੋਰੀ ਦੇ ਦੋ ਹੋਰ ਸਪਲੈਂਡਰ ਮੋੋਟਰਸਾਈਕਲ ਬਿਨਾ ਨੰਬਰੀ ਬਰਾਮਦ ਕਰਵਾਏ ਗਏ ਹਨ। ਮੁਲਜ਼ਮ ਰਾਜਿੰਦਰ ਸਿੰਘ ਵਿਰੁੱਧ ਪਹਿਲਾਂ ਵੀ ਸੰਨ ਚੋੋਰੀ ਦਾ ਇੱਕ ਮੁਕੱਦਮਾ ਦਰਜ਼ ਰਜਿਸਟਰ ਹੈ ਅਤੇ ਦੂਸਰੇ ਮੁਲਜ਼ਮ ਹਰਪ੍ਰੀਤ ਸਿੰਘ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿੰਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

