400 ਗ੍ਰਾਮ ਅਫੀਮ, 50 ਲੀਟਰ ਲਾਹਣ ਅਤੇ 29 ਬੋਤਲਾਂ ਸ਼ਰਾਬ ਕੀਤੀ ਬਰਾਮਦ
ਜੂਆ ਐਕਟ ਤਹਿਤ ਮੁਲਜ਼ਮ ਨੂੰ ਕਾਬੂ ਕਰਕੇ 820/- ਰੁਪਏ ਦੀ ਨਗਦੀ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 13 ਮਈ 2022 : ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਸੀਆਈਏ ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਜਿੰਦਰ ਸਿੰਘ ਉਰਫ ਵਿੱਕੀ ਪੁੱਤਰ ਅਵਤਾਰ ਸਿੰਘ ਵਾਸੀ ਦਲੇਲਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 400 ਗ੍ਰਾਮ ਅਫੀਮ ਦੀ ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ । ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਇਸੇ ਤਰ੍ਹਾਂ ਐਕਸਾਈਜ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਅਮਨਦੀਪ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਅਤੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਸੰਤੋਖ ਸਿੰਘ ਉਰਫ ਸੌੌਂਕੀ ਪੁੱਤਰ ਬਾਬੂ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 24 ਬੋੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ (ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਵਿਪਨ ਸਿੰਘ ਉਰਫ ਲੱਲੂ ਪੁੱਤਰ ਦੁੱਲਾ ਸਿੰਘ ਵਾਸੀ ਮਾਨਸਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਰੇਡ ਕਰਕੇ ਮੁਲਜ਼ਮ ਨੂੰ ਦੜਾ ਸੱਟਾ ਲਗਾਉਦਿਆ ਮੌੌਕੇ ਤੇ ਕਾਬੂ ਕਰਕੇ 820/- ਰੁਪਏ ਦੀ ਨਗਦੀ ਜੂਆ ਬਰਾਮਦ ਕੀਤੀ ਗਈ।
ਐਸਐਸਪੀ ਮਾਨਸਾ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ।

