10 ਗ੍ਰਾਮ ਹੈਰੋਇਨ ਸਮੇਤ 20 ਹਜ਼ਾਰ ਰੁਪਏ ਡਰੱਗ ਮਨੀ, 100 ਲੀਟਰ ਲਾਹਣ ਅਤੇ 96 ਬੋੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਕੀਤਾ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 14 ਮਈ 2022 : ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਇਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਐਸਆਈ ਬਲਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਦੀ ਅਗਵਾਈ ਹੇਠ ਐਸਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 10 ਗ੍ਰਾਮ ਹੈਰੋਇਨ ਅਤੇ 20,000/- ਰੁਪਏ ਦੀ ਡਰੱਗ ਮਨੀ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ। ਗ੍ਰਿਫਤਾਰ ਮੁਲਜ਼ਮ ਦੇ ਬੈਕਵਾਰਡ/ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ 3 ਹੋੋਰ ਮੁਲਜ਼ਮਾਂ ਪ੍ਰਿੰਸ ਕੁਮਾਰ ਉਰਫ ਕਾਕੂ ਪੁੱਤਰ ਜਗਦੀਸ਼ ਰਾਏ, ਵਿਸ਼ਾਲ ਕੁਮਾਰ ਪੁੱਤਰ ਵਿਨੋੋਦ ਕੁਮਾਰ ਅਤੇ ਗੁਰਮੀਤ ਸਿੰਘ ਪੁੱਤਰ ਰਾਜ ਸਿੰਘ ਵਾਸੀਅਨ ਮਾਨਸਾ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮੇ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਸੈਂਟੀ ਪੁੱਤਰ ਦਰਸ਼ਨ ਕੁਮਾਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੇਵਕ ਸਿੰਘ ਵਾਸੀਅਨ ਬੁਢਲਾਡਾ ਨੂੰ ਮੋੋਟਰਸਾਈਕਲ ਨੰਬਰ ਪੀਬੀ31ਜੇ-5405 ਸਮੇਤ ਕਾਬੂ ਕਰਕੇ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋੋਂ ਰਣਜੀਤ ਕੌਰ ਪਤਨੀ ਕਰਮ ਸਿੰਘ ਵਾਸੀ ਸਮਾਓ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।

