Visitor : Visitor
,

ਬੇਕਾਬੂ ਹੋਏ ਮੋਟਰਸਾਈਕਲ ਨੇ ਲਈ ਨੌਜਵਾਨ ਦੀ ਜਾਨ   

   ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 15 ਮਈ 2022  : ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਟੇਲਰ (35) ਵਾਸੀ ਕੁਲਰੀਆਂ ਮੋਟਰਸਾਈਕਲ ‘ਤੇ ਪਿੰਡ ਕਿਸ਼ਨਗੜ੍ਹ ਵੱਲ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਬੇਕਾਬੂ…

  

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 15 ਮਈ 2022  : ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਟੇਲਰ (35) ਵਾਸੀ ਕੁਲਰੀਆਂ ਮੋਟਰਸਾਈਕਲ ‘ਤੇ ਪਿੰਡ ਕਿਸ਼ਨਗੜ੍ਹ ਵੱਲ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਕੇ ਸਿੱਧਾ ਕੰਧ ‘ਚ ਜਾ ਟਕਰਾਇਆ, ਜਿਸ ਨਾਲ  ਗੁਰਮੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਜਦੋਂ ਉਸ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ।

Leave a Reply

Your email address will not be published. Required fields are marked *

Visitor : Visitor