ਸੰਜੀਵ ਜਿੰਦਲ (ਪ੍ਰਾਈਮ ਪੋਸਟ ਪੰਜਾਬ )
ਮਾਨਸਾ,18 ਮਈ 2022 : ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਈਨਾ ਕਪੂਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆ ਹਨ ਅਤੇ ਮੁਕੰਮਲ ਤੌਰ `ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਆਦਿ ਸੁਵਿਧਾਵਾਂ ਮੁਹੱਈਆ ਕਰਵਾ ਰਹੀਆ ਹਨ, ਦਾ ਜੁਵੇਨਾਈਲ ਜ਼ਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਹੋਣਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਅੰਦਰ ਜੋ ਗੈਰ ਸਰਕਾਰੀ ਸੰਸਥਾਵਾਂ ਹਾਲੇ ਤੱਕ ਇਸ ਐਕਟ ਅਧੀਨ ਰਜਿਸਟਰਡ ਨਹੀ ਹਨ, ਉਹ 25 ਮਈ 2022 ਤੋਂ ਪਹਿਲਾਂ-ਪਹਿਲਾਂ ਜਿ਼ਲ੍ਹਾ ਬਾਲ ਸੁਰੱਖਿਆ ਅਫਸਰ ਮਾਨਸਾ ਕਮਰਾ ਨੰਬਰ 33 ਪਹਿਲੀ ਮੰਜਿ਼ਲ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਨੋਟੀਫਾਈਡ ਜੇ.ਜੇ ਮਾਡਲ ਰੂਲਜ ਫਾਰਮ ਨੰਬਰ 27 ਅਨੁਸਾਰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ।
ਉਨ੍ਹਾਂ ਕਿਹਾ ਕਿ 25 ਮਈ ਤੋਂ ਬਾਅਦ ਜੇਕਰ ਕੋਈ ਗੈਰ ਸਰਕਾਰੀ ਸੰਸਥਾ ਬੱਚਿਆ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਦੀ ਹੈ, ਪ੍ਰੰਤੂ ਜੁਵੇਨਾਈਲ ਜ਼ਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀ ਹੈ, ਤਾਂ ਉਸ ਸੰਸਥਾ ਦੇ ਵਿਰੁੱਧ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸੰਸਥਾ ਨੂੰ ਰਜਿਸਟਰਡ ਕਰਵਾਉਣ ਦੀ ਜਾਣਕਾਰੀ ਲੈਣ ਲਈ ਜਿਲ੍ਹਾ ਬਾਲ ਸੁਰੱਖਿਆ ਦਫਤਰ ਮਾਨਸਾ ਦੇ ਕਮਰਾ ਨੰਬਰ 33 ਪਹਿਲੀ ਮੰਜਿਲ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਜਾਂ ਫੋਨ ਨੰਬਰ 01652-230488 `ਤੇ ਸੰਪਰਕ ਕੀਤਾ ਜਾ ਸਕਦਾ ਹੈ।











