Visitor : Visitor

ਸਿਵਲ ਸਰਜਨ ਨੇ ਜਿਲ੍ਹੇ  ਦੇ ਵੱਖ-ਵੱਖ ਸਬ ਸੈਂਟਰਾਂ ਅਤੇ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਕੀਤਾ ਦੌਰਾ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 20 ਮਈ 2022 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ  ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਸਬ ਸੈਂਟਰ ਲਾਲਿਆਂਵਾਲੀ, ਕੋਟ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 20 ਮਈ 2022 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ  ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਸਬ ਸੈਂਟਰ ਲਾਲਿਆਂਵਾਲੀ, ਕੋਟ ਧਰਮੂ ਬਲਾਕ  ਸਰਦੂਲਗੜ ਵਿਖੇ ਜਾ ਕੇ ਪਿੰਡ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ।
ਇਸ ਸਬੰਧੀ ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਕੋਵਿਡ ਵੈਕਸੀਨੇਸ਼ਨ ਦੀ ਦੂਸਰੀ ਖੁਰਾਕ ਲਗਵਾਉਣ ਦੀ ਅਪੀਲ ਕੀਤੀ ਗਈ, ਤਾਂ ਜੋ ਕਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ।
ਉਨਾਂ ਦੱਸਿਆ ਕਿ ਸਟਾਫ ਦੀ ਹਾਜ਼ਰੀ ਚੈੱਕ ਕਰਨ ਉਪਰੰਤ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਡਿਸਪੈਂਸਰੀ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣ ਅਤੇ ਹਰ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ। ਉਨਾਂ ਕਿਹਾ ਕਿ ਜ਼ਿੰਮੇਵਾਰੀ ਨਾਲ ਕੰਮ ਨਾ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਡਿਸਪੈਂਸਰੀਆਂ ਦੇ ਬਾਹਰ ਬੋਰਡ ਲਗਾਉਣ, ਮੂਵਮੈਂਟ ਰਜਿਸਟਰ ਅਤੇ ਹੋਰ ਜ਼ਰੂਰੀ ਰਿਕਾਰਡ ਠੀਕ ਰੱਖਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨਾਂ ਨਾਲ ਜ਼ਿਲਾ ਪ੍ਰੋਗਰਾਮ ਅਫ਼ਸਰ ਅਵਤਾਰ ਸਿੰਘ ਅਤੇ ਸੰਦੀਪ ਸਿੰਘ ਮੌਜੂਦ ਸਨ।    

Leave a Reply

Your email address will not be published. Required fields are marked *

Visitor : Visitor