Visitor : Visitor
,

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਯੋਗ ਦਿਵਸ ਸਬੰਧੀ 100 ਦਿਨਾਂ ਦੀਆਂ ਕਾਊਂਟਡਾਉਨ ਗਤੀਵਧਿੀਆਂ ਨਿਰੰਤਰ ਜਾਰੀ

ਯੋਗ ਨਾਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਅਤੇ ਵਿਅਕਤੀ ਦੀ ਸਹਿਣ ਸ਼ਕਤੀ ਵਿੱਚ ਵੀ ਵਾਧਾ ਹੁੰਦਾਂ ਹੈ :  ਸੁਰਿੰਦਰ ਸੈਣੀ  ਸੰਜੀਵ ਜਿੰਦਲ ( ਪ੍ਰਾਈਮ ਪੋਸਤ ਪੰਜਾਬ ) ਮਾਨਸਾ, 21 ਮਈ 2022 :  ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ 21 ਜੂਨ 2022 ਨੂੰ ਮਨਾਏ ਜਾ ਰਹੇ ਅੱਠਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਦੀ ਸਫਲਤਾ ਲਈ 100 ਦਿਨਾਂ ਦੀਆਂ ਕਾਊਟਡਾਉਨ ਯੋਗਾ ਗਤੀਵਿਧੀਆਂ…

ਯੋਗ ਨਾਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਅਤੇ ਵਿਅਕਤੀ ਦੀ ਸਹਿਣ ਸ਼ਕਤੀ ਵਿੱਚ ਵੀ ਵਾਧਾ ਹੁੰਦਾਂ ਹੈ :  ਸੁਰਿੰਦਰ ਸੈਣੀ 

ਸੰਜੀਵ ਜਿੰਦਲ ( ਪ੍ਰਾਈਮ ਪੋਸਤ ਪੰਜਾਬ )

ਮਾਨਸਾ, 21 ਮਈ 2022 :  ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ 21 ਜੂਨ 2022 ਨੂੰ ਮਨਾਏ ਜਾ ਰਹੇ ਅੱਠਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਦੀ ਸਫਲਤਾ ਲਈ 100 ਦਿਨਾਂ ਦੀਆਂ ਕਾਊਟਡਾਉਨ ਯੋਗਾ ਗਤੀਵਿਧੀਆਂ ਨਿਰੰਤਰ ਜਾਰੀ ਹਨ। ਜਿਲ੍ਹਾ ਪ੍ਰਸਾਸ਼ਨ ਮਾਨਸਾ ਦੀ ਅਗਵਾਈ ਹੇਠ ਇਸ ਸਾਲ ਇਹ ਅੰਤਰ-ਰਾਸ਼ਟਰੀ ਯੋਗ ਦਿਵਸ ਖਾਸ ਤੌਰ ਤੇ ਅਜ਼ਾਦੀ  ਦੇ 75ਵੇਂ ਅਮ੍ਰਿਤਮਹਾਉਤਸਵ ਅਤੇ ਜਨਤਕ ਭਾਗੀਦਾਰੀ ਨੂੰ ਸਮਰਪਿਤ ਕਰਕੇ ਮਨਾਇਆ ਜਾ ਰਿਹਾ ਹੈ।

ਨਹਿਰੂ ਯੁਵਾ ਕੇਂਦਰ ਸਗੰਠਨ ਪੰਜਾਬ ਅਤੇ ਚੰਡੀਗੜ੍ਹ  ਦੇ ਰਾਜ ਨਿਰਦੇਸ਼ਕ ਸੁਰਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਯੋਗ ਮਨੁੱਖ ਦੇ ਨਿੱਜੀ ਜੀਵਨ ਨੂੰ ਮਜਬੂਤ ਅਤੇ ਸਿਹਤਮੰਦ ਰੱਖਣ ਦੇ ਨਾਲ ਨਾਲ ਮਾਨਿਸਕ ਤੰਦਰੁਸਤੀ ਵੀ ਦਿੰਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਯੋਗ ਦਿਵਸ ਦੇ 100 ਦਿਨਾਂ ਦੇ ਕਾਊਟਡਾਉਨ ਤਹਿਤ ਹੁਣ ਤੱਕ ਨਹਿਰੂ ਯੁਵਾ ਕੇਂਦਰ ਸੰਗਠਨ ਨਾਲ ਸਬੰਧਤ 12000 ਦੇ ਕਰੀਬ ਵਲੰਟੀਅਰਜ਼ ਵੱਲੋਂ ਵੀਹ ਹਜ਼ਾਰ ਤੋਂ ਉਪਰ ਵੱਖ ਵੱਖ ਗਤੀਵਿਧੀਆ ਕਰਵਾਈਆਂ ਜਾ ਚੁੱਕੀਆ ਹਨ। ਸੈਣੀ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ ਦੇ ਆਯੂਸ ਮੰਤਰਾਲੇ ਦੀਆਂ ਹਦਾਇਤਾਂ ਅੁਨਸਾਰ ਮਿਤੀ 14 ਅਤੇ 20 ਮਈ ਨੂੰ ਕਾਮਨ ਯੋਗਾ ਪ੍ਰੋਟੋਕੋਲ ਹੇਠ ਯੋਗ ਅਭਿਆਸ ਕਰਵਾਇਆ ਗਿਆ ਜਿਸ ਵਿੱਚ ਯੋਗ ਆਸਣ ਦੇ ਨਾਲ ਨਾਲ ਪ੍ਰਣਾਯਾਮ ਅਤੇ ਧਿਆਨ ਵੀ ਕਰਵਾਏ ਗਏ।

ਸੁਰਿੰਦਰ ਸੈਣੀ ਨੇ ਕਿਹਾ ਕਿ ਯੋਗ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਦੇ ਨਾਲ ਨਾਲ ਉਹਨਾਂ ਦੀ ਸਹਿਣਸ਼ਕਤੀ ਵਿੱਚ ਵੀ ਵਾਧਾ ਕਰਦਾ ਹੈ। ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜਰ ਡਾ.ਸੰਦੀਪ ਘੰਡ ਨੇ ਦੱਸਿਆ ਕਿ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਯੋਗ ਅਭਿਆਸ,ਪ੍ਰਾਣਯਾਮ ਅਤੇ ਧਿਆਨ ਤੋਂ ਇਲਾਵਾ ਯੋਗ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਵੈਬੀਨਾਰ,ਸੈਮੀਨਾਰ ਦੇ ਨਾਲ ਨਾਲ  ਗਿਆਨ ਮੁਕਾਬਲੇ ਜਿਵੇਂ ਕੁਇਜ , ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਯੋਗ ਮਹਾਉਤਸਵ ਦੇ ਸਬੰਧ ਵਿੱਚ 14 ਅਤੇ 20 ਮਈ ਨੂੰ ਕਰਵਾਏ ਗਏ ਪ੍ਰੋਗਰਾਮਾਂ ਵਿੱਚ  ਯੂਥ ਕਲੱਬਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਜਿਲ੍ਹਾ ਸਿੱਖਿਆ ਸਿਖਲਾਈ ਸੰਸਥਾਂ (ਡਾਈਟ) ਅਹਿਮਦਪੁਰ ਦੇ ਪ੍ਰਿੰਸੀਪਲ ਡਾ.ਬੂਟਾ ਸਿੰਘ ਸੇਖੋਂ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਵੱਲੋਂ ਯੋਗ ਗਤੀਵਿਧੀਆਂ ਨਿਰੰਤਰ ਜਾਰੀ ਹਨ ਅਤੇ ਅੰਤਰ-ਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ।ਜਿਸ ਵਿੱਚ ਕਾਮਨ ਯੋਗਾ ਪ੍ਰੋਟੋਕੋਲ ਅਧੀਨ ਯੋਗ ਅਭਿਆਸ ਕਰਵਾਇਆ ਜਾਵੇਗਾ।
ਯੋਗ ਅਭਿਆਸ ਵਿੱਚ ਭਾਗ ਲੈਣ ਵਾਲੇ ਵਲੰਟੀਅਰਜ਼ ਮਨੋਜ ਕੁਮਾਰ ਛਾਪਿਆਂਵਾਲੀ ,ਹਰਦੀਪ ਸਿੱਧੂ ਸਿੱਖਿਆ ਵਿਕਾਸ ਮੰਚ ਮਾਨਸਾ, ਰਜਿੰਦਰ ਵਰਮਾ ਜਿਲ੍ਹਾ ਪ੍ਰਧਾਨ ਰੂਰਲ ਯੂਥ ਕਲੱਬ ਐਸੋਸੀਏਸ਼ਨ ਮਾਨਸਾ. ਕੇਵਲ ਸਿੰਘ ਭਾਈਦੇਸਾ,ਜਗਸੀਰ ਸਿੰਘ ਗੇਹਲੇ,ਮਨਦੀਪ ਸ਼ਰਮਾਂ,ਰਜੇਸ਼ ਬੁਢਲਾਡਾ,ਬੇਅੰਤ ਕੌਰ ਕਿਸ਼ਨਗੜ ਫਰਵਾਹੀ, ਐਡਵੋਕੇਟ ਮੰਜੂ ਰਾਣੀ,ਗੁਰਪ੍ਰੀਤ ਸਿੰਘ ਅੱਕਾਂਵਾਲੀ,ਗੁਰਪ੍ਰੀਤ ਸਿੰਘ ਨੰਦਗੜ,ਮਨਪ੍ਰੀਤ ਕੌਰ ਆਹਲੂਪੁਰ,ਗੁਰਪ੍ਰੀਤ ਕੌਰ ਅਕਲੀਆ, ਕਰਮਜੀਤ ਕੌਰ ਬੁਢਲਾਡਾ ਅਤੇ ਜੋਨੀ ਮਾਨਸਾ ਨੇ ਕਿਹਾ ਕਿ ਯੋਗ ਨਾਲ ਸਰੀਰ ਦਾ ਸੰਪੂਰਨ ਵਿਕਾਸ ਹੁੰਦਾ ਹੈ ਅਤੇ ਇਹ ਵਿਅਕਤੀ ਅਤੇ ਸਮਾਜ ਦੀ ਭਲਾਈ ਲਈ ਰਾਹ ਪੱਧਰਾ ਕਰਦਾ ਹੈ ਅਤੇ ਅੰਦਰੂਨੀ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦਾ ਹੈ।ਉਹਨਾਂ ਕਿਹਾ ਕਿ ਯੋਗ ਕਰਨ ਨਾਲ ਜੀਵਨ ਸ਼ੈਲੀ ਵਿੱਚ ਵੀ ਬਦਲਾਅ ਆਉਂਦਾ ਹੈ ਜਿਸ ਨਾਲ ਵਿਅਕਤੀ ਦੀ ਸ਼ਹਿਣ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ ਜੋ ਅਜੋਕੇ ਸਮੇਂ ਵਿੱਚ ਅਤਿ ਜਰੂਰੀ ਹੈ।
ਸੰਦੀਪ ਘੰਡ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਪਿੰਡ ਪੱਧਰ ਤੇ ਮਨਾਏ ਜਾ ਰਹੇ ਅੰਤਰ-ਰਾਸ਼ਟਰੀ ਯੋਗ ਦਿਵਸ ਲਈ ਯੋਗ ਮਾਹਰਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਅਤੇ ਇਹਨਾਂ ਯੋਗ ਟੀਚਰ ਨੂੰ ਯੋਗ ਦਿਵਸ ਵਾਲੇ ਦਿਨ ਸਨਮਾਨਿਤ ਵੀ ਕੀਤਾ ਜਾਵੇਗਾ।

Leave a Reply

Your email address will not be published. Required fields are marked *

Visitor : Visitor